ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ ਵੱਲੋਂ ਕਰਿਆ ਗਿਆ ਧਾਰਮਿਕ ਸਮਾਗਮ
- ਪੰਜਾਬ
- 30 Dec,2024

ਬਿਆਸ - ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨਾਲੋਂ ਵਿਛੋੜਾ , ਮਾਤਾ ਗੁਜ਼ਰ ਕੌਰ , ਚਾਰ ਸਾਹਿਬਜ਼ਾਦਿਆਂ , ਸ਼ਹੀਦ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸਮਾਜ ਸੇਵਾ ਸੋਸਾਇਟੀ NGO, ਵਲੋਂ ਧਾਰਮਿਕ ਸਮਾਗਮ ਦੌਰਾਨ ਬੱਚਿਆਂ ਦੇ ਦਸਤਾਰ ਮੁਕਾਬਲੇ ਲਿਖਤੀ ਪ੍ਰੀਖਿਆ ਮੁਕਬਲੇ, ਸ਼ਬਦ, ਕੀਰਤਨ, ਕਵਿਤਾ, ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਅਲੱਗ ਅਲੱਗ ਨਗਰਾਂ ਅਤੇ ਸਕੂਲਾਂ ਵਿਚੋਂ ਬੱਚਿਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਵਣ ਸਿੰਘ ਨਗਰ , ਕਰਨ ਢਿਲੋਂ ਸਪੁੱਤਰ ਗੁਰਮੁੱਖ ਸਿੰਘ ਢਿਲੋਂ ਸਰਪੰਚ , ਸਮੂਹ ਨਗਰ ਨਿਵਾਸੀ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਚਾਰਕ ਭਾਈ ਜਸਪਾਲ ਸਿੰਘ ਵਲੋ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ ਗਿਆ। ਮੁਕਾਬਲਿਆਂ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਟਰੋਫੀਆਂ ਨਗਦ ਇਨਾਮ ਅਤੇ ਪੱਗਾਂ ਦੇ ਕੇ ਸਨਮਾਨਿਤ ਕੀਤਾ ਗਿਆ , ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਅਤੇ ਕੁਝ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਇਹੋ ਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਉਤਸਾਹਿਤ ਕੀਤਾ ਗਿਆ। ਸੰਸਥਾ ਦੇ ਪ੍ਰੈਜੀਡੈਂਟ ਅਤੇ ਸਮੁੱਚੀ ਟੀਮ ਵੱਲੋਂ ਆਈਆਂ ਹੋਈਆਂ ਸਮੂਹ ਸੰਗਤਾਂ , ਬੱਚਿਆਂ, ਸਹਿਯੋਗੀ ਸੱਜਣਾ , ਅਤੇ ਮੁਕਾਬਲਿਆਂ ਦੇ ਜੱਜ ਸਾਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਮੂਹ ਸੰਗਤਾਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੇ ਮਾਣ ਮੱਤੇ ਸਿੱਖ ਇਤਿਹਾਸ ਬਾਰੇ ਆਪਣੇ ਬੱਚਿਆਂ ਨੂੰ ਕੁਝ ਜਾਣਕਾਰੀ ਦੇ ਸਕੀਏ ਅਤੇ ਆਉਣ ਵਾਲੇ ਸਮੇਂ ਵਿੱਚ ਸ਼ਹੀਦੀ ਦਿਹਾੜਿਆਂ ਨੂੰ ਮਨਾਉਂਦੇ ਹੋਏ ਗੁਰੂ ਸਾਹਿਬਾਨ ਜੀ ਦੇ ਇਤਿਹਾਸ ਨਾਲ ਜੁੜ ਸਕੀਏ। ਗੁਰੂ ਕੇ ਲੰਗਰ ਅਤੁੱਟ ਵਰਤਾਰੇ ਗਏ। ਇਸ ਮੌਕੇ ਪ੍ਰਧਾਨ ਮੰਗਲ ਸਿੰਘ , ਪ੍ਰਧਾਨ ਦਲਬੀਰ ਸਿੰਘ , ਗੁਰਮੀਤ ਸਿੰਘ , ਸਾਬਕਾ ਸਰਪੰਚ ਹਰਪ੍ਰੀਤ ਸਿੰਘ ਸੋਨੂੰ , ਮਾਸਟਰ ਮਲਕੀਤ ਸਿੰਘ, ਸੰਸਥਾ ਦੇ ਸੀਨੀਅਰ ਵਾਈਸ ਪ੍ਰੈਜੀਡੈਂਟ ਗੁਰਿੰਦਰ ਸਿੰਘ ਭਲਾਈਪੁਰ, ਰਾਜ ਸਿੰਘ , ਜਨਰਲ ਸੈਕਟਰੀ ਰਵਿੰਦਰ ਕੌਰ, ਅਡੀਸ਼ਨਲ ਜਨਰਲ ਸੈਕਟਰੀ ਜਗਦੀਸ਼ ਸਿੰਘ ਨੰਬਰਦਾਰ , ਯੂਥ ਪ੍ਰਧਾਨ ਪੰਜਾਬ ਰਣਜੀਤ ਸਿੰਘ ਚੇਤਨਪੁਰਾ, ਬਲਾਕ ਪ੍ਰਧਾਨ ਦਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ ਅੰਮ੍ਰਿਤਸਰ, ਜਗਦੀਪ ਕੌਰ ਰਈਆ , ਸ਼ਰਨਜੀਤ ਕੌਰ, ਕੁਲਵਿੰਦਰ ਕੌਰ ਰੰਧਾਵਾ , ਜਸਦੀਪ ਕੌਰ, ਗੁਰਪ੍ਰੀਤ ਸਿੰਘ ਤਰਸਿੱਕਾ ,ਸੁਰਬਰਿੰਦਰਜੀਤ ਸਿੰਘ ਨਵੀ , ਹਰਪ੍ਰੀਤ ਸਿੰਘ ਹੈਰੀ, ਨਿਪਸ ਸਕੂਲ ਬੁਤਾਲਾ ਤੋਂ ਮੈਡਮ ਪਾਲ ਕੌਰ ਹਾਜਰ ਸਨ।
Posted By:

Leave a Reply