Daily Suraj

ਪੰਜਾਬੀ

ਹਰਗੋਬਿੰਦ ਕੌਰ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਲ ਪ੍ਰਧਾਨਾਂ ਨਾਲ ਚਰਚਾ

07 Jan, 2025 05:30 AM

ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਪਿੰਡ ਬਾਦਲ ਵਿਖੇ ਇਸਤਰੀ ਅਕਾਲੀ ਦਲ ਦੀਆਂ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੀਤੀ ਗਈ। ਇਹ ਮੀਟਿੰਗ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਅਕਾਲੀ ਦਲ ਦੀ ਕਾਨਫਰੰਸ ਨੂੰ ਲੈ ਕੇ ਕੀਤੀ ਗਈ। ਇਸ ਮੌਕੇ ਕਾਨਫਰੰਸ ਨੂੰ ਸਫਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਹਰਗੋਬਿੰਦ ਕੌਰ ਨੇ ਦੱਸਿਆ ਕਿ ਮਾਘੀ ਮੇਲੇ ’ਤੇ ਕੀਤੀ ਜਾਣ ਵਾਲੀ ਕਾਨਫਰੰਸ ’ਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦਾ ਇਸਤਰੀ ਵਿੰਗ ਪਾਰਟੀ ਲਈ ਬੜੀ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਸਤਵਿੰਦਰ ਕੌਰ, ਕਿਰਨਪਾਲ ਕੌਰ, ਗੁਰਪ੍ਰੀਤ ਕੌਰ ਸੁੱਖਾਨੰਦ, ਪਰਮਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਜੋਤ ਕੌਰ, ਮਨਦੀਪ ਕੌਰ, ਸਤਨਾਮ ਕੌਰ, ਬੇਅੰਤ ਕੌਰ, ਵੀਰਪਾਲ ਕੌਰ, ਮਨਜੀਤ ਕੌਰ, ਸ਼ਰਨਜੀਤ ਕੌਰ, ਸੀਮਾ ਕੱਕੜ, ਅਮਨਦੀਪ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਰੁਪਿੰਦਰ ਕੌਰ ਅਤੇ ਮਨਜੀਤ ਕੌਰ ਕਾਲ ਝਰਾਨੀ ਆਦਿ ਮੌਜੂਦ ਸਨ।

Posted By: Daily Suraj Bureau

Latest News