ਪ੍ਰਧਾਨ ਮੰਤਰੀ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ‘ਦ ਡੋਮਿਨਿਕਾ ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ
ਜਾਰਜਟਾਊਨ, 21 ਨਵੰਬਰ-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਆਨਾ ਵਿਚ ਕੈਰੇਬੀਅਨ ਦੇਸ਼ ਡੋਮਿਨਿਕਾ ਵਲੋਂ ‘ਦ ਡੋਮਿਨਿਕਾ ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਡੋਮਿਨਿਕਾ ਦੀ ਰਾਸ਼ਟਰਪਤੀ ਸਿਲਵੇਨੀ ਬਰਟਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਐਵਾਰਡ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਡੋਮਿਨਿਕਾ ਵਿਚ ਵੈਕਸੀਨ ਪਹੁੰਚਾਉਣ ਲਈ ਇਹ ਪੁਰਸਕਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਪੁਰਸਕਾਰ ਸਾਰੇ ਭਾਰਤੀਆਂ ਨੂੰ ਸਮਰਪਿਤ ਕੀਤਾ। ਇਸ ਤੋਂ ਇਲਾਵਾ ਗੁਆਨਾ ਦੀ ਆਪਣੀ ਦੋ ਦਿਨਾਂ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕੈਰੇਬੀਅਨ ਦੇਸ਼ਾਂ ਦੇ ਪ੍ਰਤੀਨਿਧਾਂ ਨਾਲ ਦੂਜੇ ਭਾਰਤ-ਕੈਰੀਕਾਮ ਸੰਮੇਲਨ ਵਿਚ ਵੀ ਹਿੱਸਾ ਲਿਆ।
Posted By: Daily Suraj Bureau