Daily Suraj

ਪੰਜਾਬੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ, ਨਰਾਇਣ ਸਿੰਘ ਨੂੰ ਪੰਥ 'ਚੋਂ ਛੇਕਣ ਦੀ ਕੀਤੀ ਮੰਗ

09 Dec, 2024 05:30 AM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਦੱਸਿਆ।ਉਨ੍ਹਾਂ ਨੇ ਇਕ ਕਮੇਟੀ ਬਣਾ ਕੇ ਸਾਰੀ ਸਾਜ਼ਿਸ਼ ਦੀ ਜਾਂਚ ਰਿਪੋਰਟ 3 ਹਫਤਿਆਂ ਦੇ ਅੰਦਰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕੀਤਾ ਹੈ, ਇਹ ਨਿੰਦਣਯੋਗ ਹੈਕਮੇਟੀ ਨੇ ਫੈਸਲਾ ਕੀਤਾ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਿਆ ਜਾਵੇ। ਇਸ ਹਮਲੇ ਨਾਲ ਹਰਿਮੰਦਰ ਸਾਹਿਬ ਦੇ ਗੇਟ ਨੂੰ ਗੋਲੀ ਲੱਗੀ। ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਹੈ। ਅੰਤ੍ਰਿੰਗ ਕਮੇਟੀ ਮਹਿਸੂਸ ਕਰਦੀ ਹੈ ਕਿ ਸੰਗਤਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।

Posted By: Daily Suraj Bureau

Latest News