Daily Suraj

ਪੰਜਾਬੀ

ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਖੋਹੇ 2 ਲੱਖ ਰੁਪਏ

16 Apr, 2019 05:30 AM

ਫ਼ਿਰੋਜ਼ਪੁਰ, 16 ਅਪ੍ਰੈਲ (ਪ.ਪ)- ਫਿਰੋਜ਼ਪੁਰ-ਮੱਲਾਂਵਾਲਾ ਸੜਕ 'ਤੇ ਪੈਂਦੇ ਪਿੰਡ ਆਰਿਫ ਕੇ ਵਿਖੇ ਸਥਿਤ ਪੈਟਰੋਲ ਪੰਪ ਤੋਂ ਅੱਜ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਪੰਪ ਦੇ ਕਰਿੰਦੇ ਦੀ ਕੁੱਟਮਾਰ ਕਰ ਕੇ 2 ਲੱਖ ਰੁਪਏ ਦੀ ਨਗਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਹੋਏ ਕੁੱਟਮਾਰ ਅਤੇ ਲੁੱਟ ਦਾ ਸ਼ਿਕਾਰ ਹੋਏ ਗਗਨ ਸਹਿਗਲ ਵਾਸੀ ਆਰਿਫ਼ ਨੇ ਦੱਸਿਆ ਕਿ ਉਹ ਪੈਟਰੋਲ ਪੰਪ ਤੋਂ ਹੋਈ ਵੱਟਤ 2 ਲੱਖ ਰੁਪਏ ਵਾਲਾ ਬੈਗ ਲੈ ਕੇ ਜਿਉਂ ਹੀ ਘਰੋਂ ਬਾਹਰ ਨਿਕਲਿਆ ਤਾਂ ਰਸਤੇ 'ਚ ਕੁੱਝ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟ ਮਾਰ ਕੀਤੀ ਅਤੇ ਬੈਗ ਖੋਹ ਕੇ ਲੈ ਗਏ। ਉਨ੍ਹਾਂ ਨੇ ਦੱਸਿਆ ਕਿ ਹਮਲਾਵਰਾਂ 'ਚ ਬਲਕਾਰ ਸਿੰਘ, ਰਣਜੀਤ ਸਿੰਘ ਆਦਿ ਹੋਣ ਦੀ ਸ਼ੰਕਾ ਹੈ, ਜੋ ਉਸ ਨਾਲ ਕੁੱਝ ਸਮਾਂ ਪਹਿਲਾਂ ਹੀ ਝਗੜੇ ਸਨ। ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਕਾਰਵਾਈ ਜਾਰੀ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM