Daily Suraj

ਪੰਜਾਬੀ

ਸੁਲਤਾਨਪੁਰ ਲੋਧੀ 'ਚ ਮਨਾਇਆ ਗਿਆ 80ਵਾਂ ਸ਼ਹੀਦੀ ਦਿਹਾੜਾ

31 Jul, 2020 05:30 AM

ਸੁਲਤਾਨਪੁਰ ਲੋਧੀ, 31ਜੁਲਾਈ -ਮਹਾਨ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਹਾੜੇ 'ਤੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ,ਬਾਰ ਐਸੋਸੀਏਸ਼ਨ,ਸਾਹਿਤ ਸਭਾ, ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵੱਲੋ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸਭ ਰਾਜਸੀ ਪਾਰਟੀਆਂ, ਸਵੈ ਸੇਵੀ ਸਮਾਜਿਕ ਜਥੇਬੰਦੀਆਂ ਨੇ ਕੋਵਿਡ19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਫੂਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਟਰੱਸਟ ਦੇ ਪ੍ਰਧਾਨ ਪ੍ਰੋ. ਚਰਨ ਸਿੰਘ ਸਿੰਘ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਜੋ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹਨ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਜਾਂਦਾ ਹੈ।

Latest News