Daily Suraj

ਪੰਜਾਬੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ

17 Dec, 2024 05:30 AM

ਮੋਗਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਪਿੰਡ ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ ਮਹਾਂਪੁਰਖਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਬਾਬਾ ਦੀਪਕ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।ਇਸ ਮੌਕੇ ਸੰਗਤ ਨਾਲ ਵਿਚਾਰ ਚਰਚਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪੰਜਾਬ ਦੇ ਵੱਡੇ ਭਾਗ ਹਨ ਕਿ ਇਸ ਧਰਤੀ ’ਤੇ ਕਈ ਸੰਤਾਂ ਮਹਾਂਪੁਰਖਾਂ ਨੇ ਜਨਮ ਲਿਆ ਅਤੇ ਸੂਬੇ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਵਿਚ ਬਹੁਤ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਆਮ ਕਿਹਾ ਜਾਂਦਾ ਹੈ ਕਿ ਪੰਜਾਬ ਤਾਂ ਵੱਸਦਾ ਹੀ ਗੁਰੂਆਂ ਦੇ ਨਾਮ ਉੱਤੇ ਹੈ। ਉਹਨਾਂ ਬਰਸੀ ਸਮਾਗਮ ਉੱਤੇ ਸੰਤ ਬਾਬਾ ਸੰਤਾਂ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਵੱਲੋਂ ਸਮਾਜ ਪ੍ਰਤੀ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਹਨਾਂ ਸੰਤਾਂ ਮਹਾਂਪੁਰਖਾਂ ਵੱਲੋਂ ਪਾਏ ਇਸ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਮੌਕੇ ਸ੍ਰ ਸੰਧਵਾਂ ਨੇ ਸੰਗਤ ਨੂੰ ਅਪੀਲ ਵੀ ਕੀਤੀ ਕਿ ਉਹ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਵਿਚ ਆਪਣਾ ਸਹਿਯੋਗ ਜ਼ਰੂਰ ਦੇਣ। ਸੂਬੇ ਦਾ ਸਰਬਪੱਖੀ ਵਿਕਾਸ ਸੰਤਾਂ ਮਹਾਂਪੁਰਖਾਂ ਦੇ ਆਸ਼ੀਰਵਾਦ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ।

Posted By: Daily Suraj Bureau

Latest News