Daily Suraj

ਪੰਜਾਬੀ

ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਬਾਦਲ ‘ਤੇ ਜਾਨਲੇਵਾ ਹਮਲਾ

04 Dec, 2024 05:30 AM

ਅੰਮ੍ਰਿਤਸਰ – ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੋਲ਼ੀ ਚੱਲਣ ਦੀ ਖਬਰ ਹੈ। ਆਖਿਆ ਜਾ ਰਿਹਾ ਹੈ ਕਿ ਇਹ ਸੁਖਬੀਰ ਸਿੰਘ ਬਾਦਲ ਨੂੰ ਇਹ ਗੋਲ਼ੀ ਸੁਖਬੀਰ ਬਾਦਲ ਨੂੰ ਮਾਰਨ ਲਈ ਚਲਾਈ ਗਈ ਸੀ ਹਾਲਾਂਕਿ ਉਹ ਬਿਲਕੁਲ ਸੁਰੱਖਿਅਤ ਹਨ। ਪੁਲਿਸ ਨੇ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਏਡੀਸੀਪੀ ਹਰਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਸ਼ਖ਼ਸ ਦਲ ਖਾਲਸਾ ਨਾਲ ਸੰਬੰਧਤ ਹੈ ਤੇ ਪੁਲਿਸ ਨੂੰ ਇਸ ਉੱਪਰ ਪਹਿਲਾਂ ਹੀ ਸ਼ੱਕ ਸੀ ਕਿ ਉਹ ਅਜਿਹੀ ਕਿਸੇ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਇਸ ਲਈ ਪੁਲਿਸ ਦੀ ਉੱਪਰ ਲਗਾਤਾਰ ਨਜ਼ਰ ਸੀ। ਇਹ ਘਟਨਾ ਸਵੇਰੇ ਸਾਢੇ 9 ਵਜੇ ਦੀ ਹੈ। ਘਟਨਾ ਵੇਲੇ ਸੁਖਬੀਰ ਬਾਦਲ ਸੇਵਾ ‘ਤੇ ਤਾਇਨਾਤ ਸਨ। ਅਚਾਨਕ ਨਰਾਇਣ ਸਿੰਘ ਬਾਦਲ ਦੇ ਬਿਲਕੁਲ ਨੇੜੇ ਆਇਆ, ਜਿਵੇਂ ਹੀ ਦੂਰੀ ਕੁਝ ਮੀਟਰ ਰਹਿ ਗਈ, ਉਸ ਨੇ ਆਪਣੀ ਪਿਸਤੌਲ ਕੱਢ ਕੇ ਸੁਖਬੀਰ ਵੱਲ ਨਿਸ਼ਾਨਾ ਸਾਧਿਆ। ਇੱਕ ਸੁਰੱਖਿਆ ਕਰਮਚਾਰੀ ਤੁਰੰਤ ਨਰਾਇਣ ਸਿੰਘ ਵੱਲ ਵਧਿਆ ਤੇ ਪਿਸਤੌਲ ਦੇ ਮੁੰਹ ਨੂੰ ਉੱਪਰ ਅਸਮਾਨ ਵੱਲ ਕੀਤਾ ਜਿਸ ਕਾਰਨ ਇਹ ਹਫਾਈ ਫਾਇਰ ਹੋ ਗਿਆ ਤੇ ਨਿਸ਼ਾਨਾ ਖੁੰਝ ਗਿਆ। ਸਾਦੀ ਵਰਦੀ ‘ਚ ਮੌਜੂਦ ਸੁਰੱਖਿਆ ਕਰਮੀਆਂ ਨੇ ਤੁਰੰਤ ਘੇਰਾਬੰਦੀ ਕਰ ਕੇ ਬਾਦਲ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ।ਉੱਧਰ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ…। ਉਨ੍ਹਾਂ ਕਿਹਾ ਕਿ ਹਮਲਾਵਰ ਫੜਿਆ ਗਿਆ ਹੈ। ਡਾ. ਦਲਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਘਟਨਾ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦਾ ਪੂਰਾ ਯਤਨ ਕੀਤਾ ਸੀ। ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀ ਜੇਕਰ ਨਰਾਇਣ ਚੌੜਾ ਨੂੰ ਨਾ ਕਾਬੂ ਕਰਦੇ ਤਾਂ ਉਸ ਵੱਲੋਂ ਕੀਤਾ ਗਿਆ ਫਾਇਰ ਸੁਖਬੀਰ ਬਾਦਲ ਨੂੰ ਨੁਕਸਾਨ ਪਹੁੰਚਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲ ਚੁੱਕਾ ਹੈ। ਜ਼ਿਕਰਯੋਗ ਹੈ ਕਿ ਨਰਾਇਣ ਸਿੰਘ ਚੌੜਾ ਨੂੰ 4 ਅਗਸਤ 2018 ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਉਸ ਨੂੰ ਸਾਲ 2013 ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਦੋਂ ਤੋਂ ਜੇਲ੍ਹ ‘ਚ ਬੰਦ ਸੀ। ਚਾਰ ਲੰਬਿਤ ਕੇਸਾਂ ‘ਚ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਨਰਾਇਣ ਸਿੰਘ ਬੁੜੈਲ ਜੇਲ੍ਹ ਬ੍ਰੇਕ ਕੇਸ ਸਮੇਤ 2013 ਤੋਂ ਬਾਅਦ ਕੁਝ ਕੇਸਾਂ ‘ਚ ਬਰੀ ਹੋ ਗਿਆ ਸੀ।

Posted By: Daily Suraj Bureau

Latest News