Daily Suraj

ਪੰਜਾਬੀ

ਪੁਲੀਸ ਨੇ ਇੱਕ ਹੋਰ ਕੀਤਾ ਐਨਕਾਊਂਟਰ, ਗੈਂਗਸਟਰ 3 ਸਾਥੀਆਂ ਸਮੇਤ ਕੀਤਾ ਕਾਬੂ

26 Dec, 2024 05:30 AM

ਲੁਧਿਆਣਾ - ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਪੁਲੀਸ ਐਨਕਾਉਂਟਰ ਕਰਕੇ ਗੈਂਗਸਟਰਾਂ ਨੂੰ ਕਾਬੂ ਕਰ ਰਹੀ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ ਤੇ ਪੋਸਟ ਸ਼ੇਅਰ ਕਰਕੇ ਲਿਖੀਆ ਹੈ ਕਿ  ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਨੇ ਸਵੈ-ਰੱਖਿਆ ਵਿੱਚ ਗੋਲੀਬਾਰੀ ਦਾ ਜਵਾਬ ਦਿੱਤਾ ਜਿਸ ਦੌਰਾਤ 15 ਗੋਲੀਆਂ ਚਲਾਇਆਂ ਗਈਆਂ। ਇਸ ਦੌਰਾਨ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਸ ਸਮੇਂ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ।

Latest News