Daily Suraj

ਪੰਜਾਬੀ

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਆਏ ਸਾਹਮਣੇ

17 Mar, 2021 05:30 AM

ਫ਼ਾਜ਼ਿਲਕਾ, 16 ਮਾਰਚ - ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਨਵੇਂ ਮਾਮਲਿਆਂ ਦੇ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਿਤਾਂ ਦੇ ਸਰਗਰਮ ਕੇਸਾਂ ਦੀ ਗਿਣਤੀ 93 ਹੋ ਗਈ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿਚ ਹੁਣ ਤੱਕ 4057 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ ਅਤੇ ਇਸ ਵਿਚੋਂ 3890 ਲੋਕ ਕੋਰੋਨਾ ਨੂੰ ਮਾਤ ਦੇ ਕੇ ਸਿਹਤਮੰਦ ਹੋ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ 74 ਲੋਕਾਂ ਦੀ ਕੋਰੋਨਾ ਪੀੜਿਤ ਹੋਣ ਕਾਰਨ ਮੌਤ ਹੋ ਚੁਕੀ ਹੈ।

Latest News