Daily Suraj

ਪੰਜਾਬੀ

ਚਾਈਨਾ ਡੋਰ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ ਪੱਚੀ ਹਜਾਰ ਰੁਪਏ ਦਾ ਇਨਾਮ

14 Jan, 2025 05:30 AM

ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਕਿਹਾ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚਾਇਨਾ ਡੋਰ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਇਸਦੀ ਵਰਤੋਂ ਨੂੰ ਰੋਕਣ ਦੇ ਮਕਸਦ ਨਾਲ ਇਸ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦੇਣ ਦੀ ਯੋਜਨਾ ਲਾਗੂ ਕੀਤੀ ਗਈ ਹੈ । ਪੰਜਾਬ ਵਿਚ ਸਿੰਥੈਟਿਕ, ਨਾਇਲਨ, ਮਾਂਜਾ ਲੱਗੀ ਡੋਰ ਆਦਿ ਨੂੰ ਬਣਾਉਣ, ਵੇਚਣ, ਖਰੀਦਣ, ਭੰਡਾਰਨ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਾਤਾਵਰਨ ਸੰਭਾਲ ਅਧਿਨਿਯਮ 1986 ਜਾਂ ਇਸਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ 10 ਹਜ਼ਾਰ ਰੁਪਏ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਾਇਆ ਜਾ ਸਕਦਾ ਹੈ । ਸ਼੍ਰੀ ਪੰਚਾਲ ਨੇ ਇਹ ਵੀ ਦੱਸਿਆ ਕਿ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਕਾਰਨ ਇਸਨੂੰ ਰੋਕਣ ਲਈ ਟੋਲ ਫ੍ਰੀ ਨੰਬਰ 1800-180-2810 ਉੱਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜਾਣਕਾਰੀ ਦੇਣ ਵਾਲੇ ਨੂੰ 25000 ਰੁਪਏ ਤੱਕ ਦਾ ਇਨਾਮ ਦਿੱਤਾ ਜਾਵੇਗਾ ਤੇ ਉਸਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਵਰਤੋਂ ਬਿਲਕੁਲ ਨਾ ਕਰਨ।

Latest News