Daily Suraj

ਪੰਜਾਬੀ

ਲੁਧਿਆਣਾ ’ਚ ਸੰਯੁਕਤ ਕਿਸਾਨ ਮੋਰਚਾ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

15 Jan, 2025 05:30 AM

ਲੁਧਿਆਣਾ : ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਹੈ। ਮੀਟਿੰਗ ਵਿੱਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ ਹਨ। ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਵੱਲੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 26 ਜਨਵਰੀ ਨੂੰ ਉਹ ਦੇਸ਼ ਭਰ ਵਿਖੇ ਟਰੈਕਟਰ ਮਾਰਚ ਕਰਨਗੇ ਦੌਰਾਨ ਉਹਨਾਂ ਨੇ ਸੂਬਾ ਤੇ ਕੇਂਦਰ ਸਰਕਾਰ ਤੇ ਜੰਮ ਕੇ ਨਿਸ਼ਾਨਾ ਵੀ ਸਾਧਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਮਗਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨੂੰ ਬਿਲਕੁਲ ਹੀ ਤਿਆਰ ਨਹੀਂ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਹਾਂ ਹੀ ਮਿਲ ਕੇ ਕਿਸਾਨਾਂ ਦੇ ਲੁੱਟ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ’ਚ ਕਈ ਅਹਿਮ ਫੈਸਲੇ ਲਏ ਗਏ ਹਨ ਜੋ ਅਗਲੀ ਮੀਟਿੰਗ ’ਚ ਫਿਰ ਤੋਂ ਵਿਚਾਰੇ ਨਹੀਂ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਪੂਰੇ ਦੇਸ਼ ਭਰ ’ਚ ਟਰੈਕਟਰ ਮਾਰਚ ਕਰ ਕੇ ਕਿਸਾਨ ਆਪਣਾ ਰੋਸ ਜਾਹਿਰ ਕਰਨਗੇ।

Posted By: Daily Suraj Bureau

Latest News