Daily Suraj

ਪੰਜਾਬੀ

ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ 21 ਨੂੰ

09 Dec, 2024 05:30 AM

ਫਾਜ਼ਿਲਕਾ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ 21 ਦਸੰਬਰ ਨੂੰ ਹੋਵੇਗੀ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ ਈ.ਵੀ.ਐਮਜ਼. ਦੀ ਵਰਤੋਂ ਕੀਤੀ ਜਾਵੇਗੀ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।

Posted By: Daily Suraj Bureau

Latest News