Daily Suraj

ਪੰਜਾਬੀ

ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਕੀਤਾ ਪਰਦਾਫ਼ਾਸ,10 ਦੋਸ਼ੀਆਂ ’ਚੋਂ 4 ਕਾਬੂ ਤੇ 6 ਭਾਲ ਜਾਰੀ

08 Jan, 2025 05:30 AM

ਫਾਜਿਲਕਾ : ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਲਾਲਾਬਾਦ ਪੁਲਿਸ ਵੱਲੋਂ ਇਸਪੈਕਟਰ ਸਚਿਨ, ਮੁੱਖ ਅਫ਼ਸਰ ਥਾਣਾ ਸਿਟੀ ਜਲਾਲਾਬਾਦ, ਐਸ.ਆਈ ਅਮਰਜੀਤ ਕੌਰ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਅਤੇ ਇਸ: ਪਰਮਜੀਤ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।ਇਸ ਦੌਰਾਨ ਥਾਣਾ ਸਦਰ ਜਲਾਲਾਬਾਦ ਦੀ ਟੀਮ ਜਦ ਗਸਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਪਿੰਡ ਸੁਖੇਰਾ ਬੋਦਲਾ ਮੌਜੂਦ ਸੀ ਤਾਂ ਮੁਖ਼ਬਰ ਖਾਸ ਪਾਸੋਂ ਇਤਲਾਹ ਮਿਲੀ ਕਿ ਰਾਜੂ ਰਾਮ ਪੁੱਤਰ ਸੁੱਖ ਰਾਮ ਪੁੱਤਰ ਬਲਵੰਤਾ ਰਾਮ ਵਾਸੀ ਉਦਾਨੀਉ ਕੀ ਢਾਣੀ ਸਾਵਰੀਜ ਥਾਣਾ ਫਲੌਦੀ ਜ਼ਿਲ੍ਹਾ ਫਲੋਦੀ ਰਾਜਸਥਾਨ ਵਗੈਰਾ ਕੁੱਲ 10 ਵਿਅਕਤੀ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਅਤੇ ਟਰੱਕ ’ਤੇ ਬਾਹਰਲੇ ਰਾਜਾਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਫਾਜ਼ਿਲਕਾ ਫਿਰੋਜ਼ਪੁਰ ਰੋਡ ਪਿੰਡ ਲਮੋਚੜ ਕਲਾਂ ਲੰਘ ਕੇ ਪਿੰਡ ਮੌਜੇ ਵਾਲਾ ਨੂੰ ਜਾਂਦੀ ਨਹਿਰ ਦੇ ਨਾਲ ਜਾਂਦੀ ਲਿੰਕ ਸੜਕ ਪਰ ਖੜ੍ਹ ਕੇ ਨਸ਼ੀਲੀਆਂ ਗੋਲੀਆਂ ਦੇ ਡੱਬੇ ਵੰਡ ਰਹੇ ਹਨ ਅਤੇ ਬੋਲੈਰੋ ਗੱਡੀ ਜਿਸਦਾ ਡਰਾਈਵਰ ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਹੀਦ ਉਧਮ ਸਿੰਘ ਨਗਰ ਜਲਾਲਾਬਾਦ ਸੀ, ਜਿਸ ਪਰ ਲੋਡ ਕਰ ਕੇ ਅੱਗੇ ਲੈ ਕੇ ਜਾਣੀਆਂ ਸੀ। 10 ਦੋਸ਼ੀਆਂ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ।

Latest News