Daily Suraj

ਪੰਜਾਬੀ

ਭਲਕੇ ਸੈਲਾਨੀਆਂ ਲਈ ਖੋਲ੍ਹਿਆ ਜਾਵੇਗਾ ਵਿਰਾਸਤ-ਏ-ਖ਼ਾਲਸਾ

10 Nov, 2020 05:30 AM

ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ (ਪ.ਪ)-ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ। ਹਾਲਾਂਕਿ ਇਸ ਦੌਰਾਨ ਸੈਲਾਨੀਆਂ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸੈਲਾਨੀਆਂ ਦੀ ਜਿੱਥੇ ਥਰਮਲ ਸਕੈਨਿੰਗ ਕੀਤੀ ਜਾਵੇਗੀ, ਉੱਥੇ ਹੀ ਉਨ੍ਹਾਂ ਲਈ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਸੈਨੀਟਾਈਜ਼ਰ ਆਦਿ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ। ਵਿਰਾਸਤ-ਏ-ਖ਼ਾਲਸਾ ਵਿਖੇ ਸੈਲਾਨੀਆਂ ਦੀ ਆਮਦ ਤੋਂ ਪਹਿਲਾਂ ਪ੍ਰਬੰਧਕਾਂ ਵਲੋਂ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼ ਕੀਤਾ ਗਿਆ ਹੈ।

Latest News