Daily Suraj

ਪੰਜਾਬੀ

ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਬਰਸੀ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

15 Jan, 2025 05:30 AM

ਸੁਰਸਿੰਘ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ ਬਹਾਦਰ ਬਾਬਾ ਬਿਧੀ ਚੰਦ ਸਾਹਿਬ ਜੀ ਦੇ ਗਿਆਰ੍ਹਵੇਂ ਜਾਨਸ਼ੀਨ ਸੱਚਖੰਡ ਵਾਸੀ ਸ਼੍ਰੀਮਾਨ ਸੰਤ ਬਾਬਾ ਦਯਾ ਸਿੰਘ ਜੀ ਸੁਰਸਿੰਘ ਵਾਲਿਆਂ ਦੀ 11ਵੀਂ ਬਰਸੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਦਲ ਪੰਥ ਦੇ ਮੁਖੀ ਮਹਾਪੁਰਸ਼ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਨੇ ਲਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ 18 ਜਨਵਰੀ ਨੂੰ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ ਅਤੇ ਰਾਤ ਨੂੰ ਰੈਣ ਸਬਾਈ ਕੀਰਤਨ ਦਰਬਾਰ ਸਜੇਗਾ। ਜਿਸ ਵਿਚ ਪ੍ਰਸਿੱਧ ਰਾਗੀ ਜਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 19 ਜਨਵਰੀ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਬਾਬਾ ਬਿਧੀ ਚੰਦ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਸਿੰਘ ਸਾਹਿਬਾਨ, ਸੰਤ ਮਹਾਪੁਰਸ਼, ਪੰਥਕ ਪ੍ਰਸਿੱਧ ਕਥਾਵਾਚਕ ਅਤੇ ਪੰਥਕ ਪ੍ਰਸਿੱਧ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਇਸ ਮੌਕੇ ਸੰਗਤ ਦੀ ਆਮਦ ਨੂੰ ਲੈ ਕੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਬਰਸੀ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸੰਗਤਾਂ ਦੀ ਸਹੂਲਤ ਲਈ ਪ੍ਰਬੰਧਕਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।

Posted By: Daily Suraj Bureau

Latest News