ਨਿਰਭੈਆ ਮਾਮਲਾ : ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਟਲੀ ਸੁਣਵਾਈ
- ਦੇਸ਼
- (Asia/Kolkata)
ਨਵੀਂ ਦਿੱਲੀ, 7 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਮਾਮਲੇ 'ਚ ਕੇਂਦਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 11 ਫਰਵਰੀ ਤੱਕ ਲਈ ਟਲ ਗਈ ਹੈ। ਦੱਸ ਦਈਏ ਕਿ ਇਸ ਮਾਮਲੇ 'ਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਦੇ ਵਿਰੁੱਧ ਕੇਂਦਰ ਸਰਕਾਰ ਦੀ ਪਟੀਸ਼ਨ ਨੂੰ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਰਕਾਰ ਨੇ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ। ਦਿੱਲੀ ਹਾਈਕੋਰਟ ਨੇ 5 ਫਰਵਰੀ ਨੂੰ ਸੁਣਵਾਈ ਕਰਦਿਆਂ ਕਿਹਾ ਸੀ ਕਿ ਚਾਰਾਂ ਦੋਸ਼ੀਆਂ ਨੂੰ ਇਕੱਠਿਆਂ ਫਾਂਸੀ ਦਿੱਤੀ ਜਾਵੇਗੀ, ਨਾ ਕਿ ਵੱਖੋ-ਵੱਖ। ਨਾਲ ਹੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ ਬਾਕੀ ਬਚੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਸੀ।
Leave a Reply