Daily Suraj

ਪੰਜਾਬੀ

ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ

27 Jan, 2020 05:30 AM

ਲੋਹਟਬੱਦੀ, 26 ਜਨਵਰੀ - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦਵਾਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ, 50 ਸਾਲ ਅੱਜ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਪਿਆਨਾ ਕਰ ਗਏ ਹਨ। ਇਹ ਖ਼ਬਰ ਸੁਣਦਿਆਂ ਹੀ ਉਨ੍ਹਾਂ ਨਾਲ ਜੁੜੀਆਂ ਸੰਗਤਾਂ ਅਤੇ ਸੰਤ ਸਮਾਜ ਨੇ ਅਫ਼ਸੋਸ ਜ਼ਾਹਿਰ ਕੀਤਾ। ਰਾੜਾ ਸਾਹਿਬ ਸੰਪਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ ਜਿਨ੍ਹਾਂ ਦਾ ਡਾਕਟਰੀ ਇਲਾਜ ਜਾਰੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਮਿਤੀ 27 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਈਸ਼ਰਸਰ ਸਾਹਿਬ ਲੋਹਟਬੱਦੀ ਨੇੜੇ ਕਲਿਆਣ ਪੁਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਸਰੀਰ ਨੂੰ ਸੰਗਤਾਂ ਦੇ ਅੰਤਿਮ ਦਰਸ਼ਨਾਂ ਲਈ ਗੁਰਦੁਆਰਾ ਸਾਹਿਬ ਵਿਖੇ ਰੱਖਿਆ ਜਾਵੇਗਾ।

Posted By: Daily Suraj Bureau

Latest News