Daily Suraj

ਪੰਜਾਬੀ

ਬੰਗਾ ਵਿਖੇ ਪਲਸ ਪੋਲੀਓ ਬੂੰਦਾਂ ਪਿਲਾਈਆਂ

09 Dec, 2024 05:30 AM

ਬੰਗਾ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਡਾ. ਜਸਵਿੰਦਰ ਸਿੰਘ ਐੱਸਐੱਮਓ ਸਿਵਲ ਹਸਪਤਾਲ ਬੰਗਾ ਦੀ ਅਗਵਾਈ ਹੇਠ ਪਹਿਲੇ ਦਿਨ ਸਿਵਲ ਹਸਪਤਾਲ ਬੰਗਾ ਅਤੇ ਸ਼ਹਿਰ ਦੇ ਵੱਖ-ਵੱਖ ਬੂਥਾਂ ਤੇ ਪੋਲੀਓ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੋਲੀਓ ਬੂੰਦਾਂ ਪਿਆਈਆਂ ਗਈਆਂ। ਇਸ ਮੌਕੇ 0-5 ਸਾਲ ਤਕ ਦੇ ਬੱਚਿਆਂ ਨੂੰ ਬੂੰਦਾਂ ਪਿਆਈਆਂ ਗਈਆਂ। ਦੂਜੇ ਦਿਨ ਮੈਡੀਕਲ ਟੀਮ ਵੱਲੋਂ ਘਰ-ਘਰ ਜਾ ਕੇ ਪਲਸ ਪੋਲੀਓ ਦੀਆਂ ਬੂੰਦਾਂ ਪਿਆਈਆਂ। ਇਸ ਮੌਕੇ ਡਾ. ਹਨੀ ਚੰਦੇਲ, ਡਾ. ਲਵਲੀਨ, ਡਾ. ਹਰਜਿੰਦਰ ਸਿੰਘ ਦੁੱਗ, ਡਾ. ਸ਼ਿੰਗਾਰਾ ਸਿੰਘ, ਡਾ. ਹਰਜਿੰਦਰ ਸਿੰਘ ਪੋਲੀਓ ਸੁਪਰਵਾਈਜ਼ਰ, ਮਨਜੀਤ ਕੌਰ ਹੈਲਥ ਸੁਪਰਵਾਈਜ਼ਰ ਫੀਮੇਲ ਅਤੇ ਗੁਰੂ ਨਾਨਕ ਹਸਪਤਾਲ ਢਾਹਾਂ ਕਲੇਰਾਂ ਦੀਆਂ ਬੀਐੱਸਸੀ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਉਣ ਲਈ ਜਾਗਰੂਕ ਕੀਤਾ ਗਿਆ।

Latest News