Daily Suraj

ਪੰਜਾਬੀ

ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ

22 Sep, 2021 05:30 AM

ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਨ ਲਈ ਇਕ ਪੱਤਰ ਲਿਖਿਆ ਹੈ। ਇਸ ਵਿਚ, ਤਾਲਿਬਾਨ ਨੇ ਕਿਹਾ ਹੈ ਕਿ ਉਸ ਨੇ ਆਪਣੇ ਦੋਹਾ ਸਥਿਤ ਬੁਲਾਰੇ ਸੁਹੇਲ ਸ਼ਾਹੀਨ ਨੂੰ ਅਫ਼ਗਾਨਿਸਤਾਨ ਦੀ ਤਰਫੋਂ ਸੰਯੁਕਤ ਰਾਸ਼ਟਰ ਵਿਚ ਆਪਣਾ ਰਾਜਦੂਤ ਨਿਯੁਕਤ ਕੀਤਾ ਹੈ।

Latest News