Daily Suraj

ਪੰਜਾਬੀ

ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ

25 Sep, 2021 05:30 AM

ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ ਅਧਿਕਾਰੀਆਂ ਨੂੰ ਦਿੱਲੀ ਦੀਆਂ ਜ਼ਿਲ੍ਹਾ ਅਦਾਲਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਉਪਾਅ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਕੱਲ੍ਹ ਦੀ ਘਟਨਾ ਤੋਂ ਬਾਅਦ ਜ਼ਿਲ੍ਹਾ ਅਦਾਲਤ ਰੋਹਿਣੀ ਦੇ ਬਾਹਰ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM