Daily Suraj

ਪੰਜਾਬੀ

ਜਾਮੀਆ ਯੂਨੀਵਰਸਿਟੀ 'ਚ 15 ਦਸੰਬਰ ਨੂੰ ਹੋਈ ਹਿੰਸਾ ਦੇ ਮਾਮਲੇ ਹੁਣ 29 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

04 Feb, 2020 05:30 AM

ਨਵੀਂ ਦਿੱਲੀ, 4 ਫਰਵਰੀ- ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ 'ਚ ਬੀਤੀ 15 ਦਸੰਬਰ ਨੂੰ ਹੋਈ ਹਿੰਸਾ ਦੇ ਮਾਮਲੇ 'ਤੇ ਦਿੱਲੀ ਪੁਲਿਸ ਨੇ ਕੇਂਦਰ ਸਰਕਾਰ, ਦਿੱਲੀ ਪੁਲਿਸ ਅਤੇ ਹੋਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਹੋਰ ਵਾਧੂ ਸਮਾਂ ਦੇ ਦਿੱਤਾ ਹੈ। ਮਾਮਲੇ ਦੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਾਂਚ ਅਜੇ ਅਹਿਮ ਮੋੜ 'ਤੇ ਹੈ। ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਚਾਹੀਦਾ ਹੈ। ਹੁਣ ਇਸ ਮਾਮਲੇ 'ਤੇ ਅਗਲੀ ਸੁਣਵਾਈ ਆਉਣ ਵਾਲੀ 29 ਅਪ੍ਰੈਲ ਨੂੰ ਹੋਵੇਗੀ।

Latest News