ਵਿਦਿਆਰਥੀਆਂ ਨੂੰ ਚੰਗੀ ਮਿਹਨਤ ਕਰ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕਰਦੇ ਰਹਿਣਾ ਚਾਹੀਦੈ : ਬਾਬਾ ਗੁਰਮੇਜ ਸਿੰਘ

ਵਿਦਿਆਰਥੀਆਂ ਨੂੰ ਚੰਗੀ ਮਿਹਨਤ ਕਰ ਕੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕਰਦੇ ਰਹਿਣਾ ਚਾਹੀਦੈ : ਬਾਬਾ ਗੁਰਮੇਜ ਸਿੰਘ

ਸਿੱਧਵਾਂ ਦੋਨਾਂ: ਗੁਰੂ ਰਹਿ ਰਾਏ ਸਾਹਿਬ ਅਕੈਡਮੀ ਪਿੰਡ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਦੂਸਰਾ ਸਾਲਾਨਾ ਇਨਾਮ ਵੰਡ ਸਮਾਗਮ ਮਹਿਕ ਪੰਜਾਬ ਦੀ ਸਿਰਲੇਖ ਤਹਿਤ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਦੁਆਰਾ ਕੀਤੀ ਗਈ। ਉਪਰੰਤ ਵਿਦਿਆਰਥੀਆਂ ਵੱਲੋਂ ਧਾਰਮਿਕ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਪੰਜਾਬੀ ਵਿਰਸੇ ਦੀ ਮਹਿਕ ਨੂੰ ਇਸ ਸਮਾਗਮ ਵਿਚ ਵਿਖੇਰਿਆ, ਜਿਸ ਵਿਚ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਵਾਰਾਂ, ਪੰਜਾਬੀ ਭਾਸ਼ਾ ਨੂੰ ਪ੍ਰਫੂਲਤ ਕਰਨ ਲਈ ਗੁਰਮਖੀ ਦਾ ਬੇਟਾ, ਗੁਰੂ ਮਾਨਿਓ ਗ੍ਰੰਥ ਤੇ ਕੋਰੀਓਗ੍ਰਾਫੀ ਕੀਤੀ ਗਈ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਡਾਂਸ ਦੀ ਸ਼ਾਨਦਾਰ ਪੇਸ਼ਕਾਰੀ ਵੀ ਕੀਤੀ ਗਈ। ਪੰਜਾਬੀ ਸੱਭਿਆਚਾਰ ਨਾਲ ਜੁੜੇ ਪੰਜਾਬ ਦੇ ਲੋਕ ਨਾਚ ਭੰਗੜਾ ਅਤੇ ਗਿੱਧੇ ਨਾਲ ਮੁਟਿਆਰਾਂ ਨੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਗਾਏ। ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਣ ਲਈ ਉਨ੍ਹਾਂ ਦੇ ਮਾਪਿਆਂ ਵੱਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਉਨ੍ਹਾਂ ਦੇ ਮਾਪਿਆਂ ਅਤੇ ਆਏ ਹੋਏ ਮਹਿਮਾਨਾਂ ਦੁਆਰਾ ਖੂਬ ਪ੍ਰਸੰਸ਼ਾ ਕੀਤੀ। ਸਮਾਗਮ ਦੌਰਾਨ ਸਕੂਲ ਦੀ ਸਮੂਹ ਮੈਨੇਜ਼ਮੈਂਟ ਕਮੇਟੀ ਵੱਲੋਂ ਚੰਗੇ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਅਕੈਡਮੀ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ, ਦਿਲਬਾਗ ਸਿੰਘ, ਅਕੈਡਮੀ ਬਿੱਲੀ ਬੜੈਚ ਦੇ ਪ੍ਰਿੰਸੀਪਲ ਸਤਿੰਦਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ ਬਲੱਗਣ, ਚੇਅਰਮੈਨ ਨਿਰਮਲ ਸਿੰਘ ਢਿੱਲੋਂ ਨੰਬਰਦਾਰ ਕਾਹਲਵਾਂ, ਜਨਰਲ ਸਕੱਤਰ ਮੈਡਮ ਕੁਲਬੀਰ ਕੌਰ, ਬਲਵਿੰਦਰ ਸਿੰਘ ਬਲੱਗਣ ਸਰਪੰਚ ਕਾਹਲਵਾਂ, ਜਤਿੰਦਰ ਕੌਰ ਬਲੱਗਣ ਸਾਬਕਾ ਸਰਪੰਚ ਕਾਹਲਵਾਂ ਆਦਿ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਬਾਬਾ ਗੁਰਮੇਜ ਸਿੰਘ ਨੇ ਚੰਗੇ ਅੰਕ ਹਾਸਿਲ ਕਰਕੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਆਖਿਆ ਕਿ ਸਾਰੇ ਹੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਚੰਗੀ ਮਿਹਨਤ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕਰਦੇ ਰਹਿਣਾ ਚਾਹੀਦਾ ਹੈ। ਬਾਬਾ ਜੀ ਵੱਲੋਂ ਜਿੰਨਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਅਕੈਡਮੀ ਨਾਲ ਜੁੜਣ ਤੋਂ ਬਾਅਦ ਕੇਸ ਰੱਖੇ ਹਨ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਆਏ ਮਹਿਮਾਨਾਂ ਅਤੇ ਸਮੂਹ ਸਟਾਫ਼ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਕੈਡਮੀ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਆਏ ਮਹਿਮਾਨਾਂ, ਵਿਦਿਆਰਥੀਆਂ ਅਤੇ ਉਨ੍ਹਾਂ ਮਾਪਿਆਂ ਦਾ ਧੰਨਵਾਦ ਕਰਦਿਆਂ ਇਸ ਸਮਾਗਮ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਗਤੀਵਿਧੀਆਂ ਪ੍ਰਤੀਯੋਗਤਾਵਾਂ ਅਤੇ ਅਕੈਡਮੀ ਦੇ ਹੁਣ ਤੱਕ ਦੇ ਅਕਾਦਮਿਕ ਸੈਸ਼ਨ ਦੇ ਸਫ਼ਲ ਬਾਰੇ ਸੰਖੇਪ ਵਿਚ ਚਾਨਣਾ ਪਾਉਂਦਿਆਂ ਭਵਿੱਖ ਵਿਚ ਅਕੈਡਮੀ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਸੰਦੀਪ ਕੌਰ ਅਤੇ ਜੋਬਨਪ੍ਰੀਤ ਸਿੰਘ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਐਕਟੀਵਿਟੀ ਇੰਚਾਰਜ ਰਜਨੀ ਰਾਣੀ, ਸੰਦੀਪ, ਨੇਹਾ, ਮਨਦੀਪ ਕੌਰ, ਰਜਿੰਦਰ ਕੌਰ, ਰਮਨਪ੍ਰੀਤ ਕੌਰ, ਰਜਨੀ, ਵਿਦਿਆ, ਗੁਰਪ੍ਰੀਤ ਕੌਰ, ਮਨਜਿੰਦਰ ਕੌਰ, ਦਮਨਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।