Daily Suraj

ਪੰਜਾਬੀ

200 ਗ੍ਰਾਮ ਹੈਰੋਇਨ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

22 Mar, 2019 05:30 AM

ਡੇਰਾਬੱਸੀ, ਸੀਆਈਏ ਸਟਾਫ ਮੁਬਾਰਿਕਪੁਰ ਨੇ 200 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਮੁਲਜ਼ਮ ਕਾਰ ਵਿੱਚ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ ਤੇ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਤਰਲੋਚਨ ਸਿੰਘ, ਵਿਨੈ ਠਾਕੁਰ, ਦਵਿੰਦਰ ਸਿੰਘ ਅਤੇ ਪੁਨੀਤ ਕੁਮਾਰ ਵਾਸੀਅਨ ਕਾਲਕਾ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਸੀਆਈਏ ਸਟਾਫ ਮੁਬਾਰਿਕਪੁਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਦਿੱਲੀ ਤੋਂ ਹੈਰੋਇਨ ਦੀ ਖੇਪ ਲੈ ਕੇ ਸਵਿਫ਼ਟ ਕਾਰ ਵਿੱਚ ਆ ਰਹੇ ਹਨ। ਸੂਚਨਾ ਦੇ ਆਧਾਰ ’ਤੇ ਰਾਮਗੜ੍ਹ ਰੋਡ ’ਤੇ ਨਾਕਾਬੰਦੀ ਕਰ ਕੇ ਚਾਰੇ ਜਣਿਆਂ ਨੂੰ ਕਾਰ ਵਿੱਚੋਂ 200 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀ ਕਾਬੂ ਕਰ ਲਿਆ ਗਿਆ।ਪੁਲੀਸ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਦਿੱਲੀ ਤੋਂ ਨਸ਼ੇ ਦੀ ਖੇਪ ਲਿਆ ਕੇ ਕਾਲਕਾ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਕਾਰ ਪੁਨੀਤ ਦੇ ਨਾਂ ਰਜਿਸਟਰਡ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਮਗਰੋਂ ਅਗਲੀ ਕਾਰਵਾਈ ਕੀਤੀ ਜਾਏਗੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM