Daily Suraj

ਪੰਜਾਬੀ

ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ 74 ਨਵੇਂ ਮਰੀਜ਼ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ

14 Dec, 2020 05:30 AM

ਲੁਧਿਆਣਾ, 14 ਦਸੰਬਰ (ਬਿਕਰਮਪ੍ਰੀਤ)-ਪੰਜਾਬ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਰੁਕਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਚਿੰਤਾ ਦਾ ਵਿਸ਼ਾ ਇਹ ਵੀ ਹੈ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਸਿਹਤਯਾਬੀ ਹਾਸਲ ਕਰਨ ਵਾਲੇ ਮਰੀਜ਼ਾਂ ਦੀ ਸਿਹਤਯਾਬੀ ਦਰ ਵੀ ਘੱਟ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ 74 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਲੁਧਿਆਣਾ ਨਾਲ ਸਬੰਧਿਤ 65 ਮਰੀਜ਼, ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ 9 ਮਰੀਜ਼ ਸ਼ਾਮਿਲ ਹਨ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 2 ਜਣਿਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮ੍ਰਿਤਕ ਮਰੀਜ਼ ਜ਼ਿਲ੍ਹਾ ਬਠਿੰਡਾ ਅਤੇ 1 ਮ੍ਰਿਤਕ ਮਰੀਜ਼ ਜੰਮੂ-ਕਸ਼ਮੀਰ ਨਾਲ ਸਬੰਧ ਰੱਖਦਾ ਸੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM