ਸਾਡੀ ਕੌਮ ਨੂੰ ਇੱਕ ਅਜਿਹਾ ਲੀਡਰ ਮਿਲੇ ਜਿਹੜਾ ਕੌਮ ਦੀ ਅਗਵਾਈ ਕਰੇ- ਸੰਤ ਬਾਬਾ ਪ੍ਰਗਟ ਨਾਥ
- ਪੰਜਾਬ
- (Asia/Kolkata)
ਸੁਲਤਾਨਪੁਰ ਲੋਧੀ 'ਚ ਸ਼੍ਰੋਮਣੀ ਰੰਗਰੇਟਾ ਦਲ ਟਕਸਾਲੀ ਦੀ ਵਿਸ਼ਾਲ ਕਾਨਫਰੰਸ, ਵਾਲਮੀਕਿ ਸਮਾਜ ਦੀ ਏਕਤਾ ਤੇ ਨਸ਼ਾ ਮੁਕਤੀ ਦਾ ਦਿੱਤਾ ਹੋਕਾ (ਇੰਦਰਜੀਤ ਚਾਹਲ) ਸ਼੍ਰੋਮਣੀ ਰੰਗਰੇਟਾ ਦਲ ਟਕਸਾਲੀ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਈਦਾ ਅਤੇ ਸੀਨੀਅਰ ਆਗੂ ਸੰਤੋਖ ਸਿੰਘ ਭੌਰ ਦੀ ਅਗਵਾਈ ਹੇਠ ਇੱਕ ਵਿਸ਼ਾਲ ਸਮਾਜਿਕ ਤੇ ਜਾਗਰੂਕਤਾ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਕਾਨਫਰੰਸ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਦੇ ਨਾਲ-ਨਾਲ ਵਾਲਮੀਕਿ ਸਮਾਜ ਦੇ ਨੌਜਵਾਨਾਂ ਅਤੇ ਪਤਵੰਤਿਆਂ ਨੇ ਭਾਗ ਲਿਆ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਈਦਾ ਅਤੇ ਸੰਤੋਖ ਸਿੰਘ ਭੌਰ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਾਲਮੀਕਿ ਸਮਾਜ ਨੂੰ ਆਪਣੇ ਅਧਿਕਾਰਾਂ, ਸਮਾਜਿਕ ਜ਼ਿੰਮੇਵਾਰੀਆਂ ਅਤੇ ਸੰਗਠਨ ਦੀ ਤਾਕਤ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ ਅਤੇ ਨੌਜਵਾਨਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਚੰਗੀ ਸੋਚ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਵੀ ਐਲਾਨ ਕੀਤਾ ਗਿਆ। ਵਰਿੰਦਰਜੀਤ ਬੁੱਧੂ ਮਨਿਆਲਾ ਨੂੰ ਜ਼ਿਲ੍ਹਾ ਪ੍ਰਧਾਨ, ਯਾਦਵਿੰਦਰ ਸਿੰਘ ਯਾਦੂ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਬਾਬਾ ਗੁਰਨਾਮ ਦਾਸ ਫਰੀਦਸਰਾਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਹੁਦੇਦਾਰਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੇ ਜਥੇਬੰਦੀ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕਰਨ ਅਤੇ ਸਮਾਜ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਕਾਨਫਰੰਸ ਵਿੱਚ ਭਗਵਾਨ ਵਾਲਮੀਕਿ ਆਸ਼ਰਮ ਅੰਮ੍ਰਿਤਸਰ ਦੇ ਚੇਅਰਮੈਨ ਸਤਿਗੁਰੂ ਪ੍ਰਗਟ ਨਾਥ ਜੀ, ਬਾਬਾ ਨਛੱਤਰ ਨਾਥ ਸ਼ੇਰਗਿੱਲ ਜੀ (ਅੰਮ੍ਰਿਤਸਰ ਵਾਲੇ) ਅਤੇ ਬਾਬਾ ਜੀਤ ਸਿੰਘ ਜੀ ਫਰੀਦਸਰਾਂ ਵਾਲੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਧਾਰਮਿਕ ਆਗੂਆਂ ਨੇ ਆਪਣੇ ਸੰਬੋਧਨਾਂ ਵਿੱਚ ਸਮਾਜ ਨੂੰ ਏਕਜੁੱਟ ਰਹਿਣ, ਧਾਰਮਿਕ ਕਦਰਾਂ-ਕੀਮਤਾਂ ਨੂੰ ਅਪਣਾਉਣ, ਬੱਚਿਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਸਮਾਜ ਦੀ ਏਕਤਾ, ਭਾਈਚਾਰਕ ਸਾਂਝ ਅਤੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਸਾਂਝੇ ਯਤਨਾਂ 'ਤੇ ਜ਼ੋਰ ਦਿੱਤਾ ਗਿਆ। ਅੰਤ ਵਿੱਚ ਜਥੇਬੰਦੀ ਦੇ ਆਗੂਆਂ ਨੇ ਸਮੂਹ ਸੰਗਤ ਅਤੇ ਪਹੁੰਚੀਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਰੰਗਰੇਟਾ ਦਲ ਟਕਸਾਲੀ ਆਉਣ ਵਾਲੇ ਸਮੇਂ ਵਿੱਚ ਵੀ ਸਮਾਜਿਕ ਜਾਗਰੂਕਤਾ, ਨਸ਼ਾ ਮੁਕਤੀ ਅਤੇ ਸਮਾਜ ਦੀ ਭਲਾਈ ਲਈ ਲਗਾਤਾਰ ਅਜਿਹੇ ਉਪਰਾਲੇ ਕਰਦੀ ਰਹੇਗੀ।
Leave a Reply