Daily Suraj

ਪੰਜਾਬੀ

ਜ਼ਿਲ੍ਹੇ ਦੀਆਂ ਮੰਡੀਆਂ ’ਚੋਂ 4,69, 905 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਹੋਈ : ਏਡੀਸੀ

26 Apr, 2025 11:46 PM

ਮੋਗਾ : ਜ਼ਿਲ੍ਹੇ ਵਿਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤਕ ਮੰਡੀਆਂ ਵਿਚ ਆਈ 5,18,954 ਮੀਟਿ੍ਰਕ ਟਨ ਕਣਕ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,69,905 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। 

ਇਹ ਜਾਣਕਾਰੀ ਦਿੰਦਿਆਂ ਏਡੀਸੀ ਚਾਰੂਮਿਤਾ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 915.62 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਖ਼ਰੀਦੀ ਗਈ ਕੁੱਲ ਕਣਕ ਵਿਚੋਂ ਪਨਗ੍ਰੇਨ ਵੱਲੋਂ 1,52,965 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 1,26,605 ਮੀਟਿ੍ਰਕ ਟਨ, ਪਨਸਪ ਵੱਲੋਂ 1,05,236 ਮੀਟਿ੍ਰਕ ਟਨ, ਵੇਅਰ ਹਾਊਸ ਵੱਲੋਂ 80,025 ਮੀਟਿ੍ਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5,074 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। 

ਏਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਬਾਰਦਾਨਾ ਆਦਿ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ-ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾ ’ਤੇ ਸਾਫ-ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।

#WheatPurchase #PunjabFarming #AgricultureNews  #PunjabMandi  #FarmersSupport  #AgricultureInPunjab

Posted By: Daily Suraj Bureau

Latest News