Daily Suraj

ਪੰਜਾਬੀ

ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾ

25 Apr, 2025 09:11 PM

ਜੰਮੂ : ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ ਕੀਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਸਰਹੱਦ ਦੇ ਇਸ ਪਾਸੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਣ ਲਈ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ।

ਸ਼ੁਰੂਆਤੀ ਜਾਣਕਾਰੀ ਅਨੁਸਾਰ, ਰਾਜੌਰੀ ਅਤੇ ਪੁਣਛ ਸੈਕਟਰ ਵਿੱਚ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਹੈ। ਖੁਫੀਆ ਸੂਤਰਾਂ ਨੇ ਦੱਸਿਆ, ‘‘ਪਾਕਿਸਤਾਨ ਵੱਲੋਂ ਐਲਓਸੀ ’ਤੇ ਕੁਝ ਥਾਵਾਂ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ ਸੀ। ਪਾਕਿਸਤਾਨ ਦੀ ਇਸ ਹਿਮਾਕਤ ਦਾ ਮੂੰਹ ਤੋੜ ਜਵਾਬ ਦਿੱਤਾ ਗਿਆ। ਇਸ ਦੌਰਾਨ ਸਾਡੇ ਪਾਸੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।’’ ਪਹਿਲਗਾਮ ਦੇ ਟੂਰਿਸਟ ਰਿਜ਼ੋਰਟ ’ਤੇ ਅਤਿਵਾਦੀਆਂ ਵੱਲੋਂ ਕੀਤੇ ਗਏ ਭਿਆਨਕ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਰਿਹਾ ਹੈ।

#PakistanCeasefireViolation #LOCFiring #JammuKashmir #IndianArmy #PakistanViolatesCeasefire #BorderTension #IndiaPakistan #BreakingNews #SecurityAlert


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM