Daily Suraj

ਪੰਜਾਬੀ

ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਜਗਵਿੰਦਰ ਲਾਂਬਾ ਨਹੀਂ ਰਹੇ

19 Mar, 2021 05:30 AM

ਗੜ੍ਹਸ਼ੰਕਰ, 19 ਮਾਰਚ - ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਮੁੱਖ ਪ੍ਰਚਾਰਕ ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਜਗਵਿੰਦਰ ਲਾਂਬਾ ਦਾ ਅੱਜ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਸੰਤ ਜਗਵਿੰਦਰ ਲਾਂਬਾ ਦਾ ਸੰਸਕਾਰ ਅੱਜ ਦੁਪਹਿਰ 12 ਵਜੇ ਉਨ੍ਹਾਂ ਦੇ ਪਿੰਡ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਕੀਤਾ ਜਾਵੇਗਾ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਤੇ ਹੋਰਨਾਂ ਵੱਲੋਂ ਸੰਤ ਜਗਵਿੰਦਰ ਲਾਂਬਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ।

Posted By: Daily Suraj Bureau

Latest News