Daily Suraj

ਪੰਜਾਬੀ

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਤਲਾਸ਼ੀ ਮੁਹਿੰਮ ਜਾਰੀ

22 May, 2025 10:35 PM

ਜੰਮੂ : ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਅੱਜ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਛਤਰੂ ਦੇ ਸ਼ਿੰਗਪੁਰਾ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਮਗਰੋਂ ਵਿੱਢੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਤੇ ਮਸ਼ਕੂਕ ਦਹਿਸ਼ਤਗਰਦਾਂ ਦਰਮਿਆਨ ਗੋਲੀਬਾਰੀ ਹੋਈ।

ਵ੍ਹਾਈਟ ਨਾਈਟ ਕੋਰ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, ‘‘ਅੱਜ ਸਵੇਰੇ ਕਿਸ਼ਤਵਾੜ ਦੇ ਛਤਰੂ ਵਿਚ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਦਹਿਸ਼ਤਗਰਦਾਂ ਨਾਲ ਮੁਕਾਬਲਾ ਹੋਇਆ।’’ ਉਨ੍ਹਾਂ ਦੱਸਿਆ ਕਿ ਵਾਧੂ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ਤੇ ਅਤਿਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਰਿਪੋਰਟ ਮੁਤਾਬਕ ਇਲਾਕੇ ਵਿਚ ਦੋ ਤੋਂ ਤਿੰਨ ਦਹਿਸ਼ਤਗਰਦ ਲੁਕੇ ਹੋਏ ਹਨ। 

#KishtwarEncounter #JammuAndKashmir #Terrorism #SecurityForces #SearchOperation #IndianArmy #TerrorAlert #NationalSecurity


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM