Daily Suraj

ਪੰਜਾਬੀ

ਜ਼ਿਲ੍ਹਾ ਪੱਧਰੀ ਕਵੀਸ਼ਰੀ ਮੁਕਾਬਲੇ ਵਿੱਚ ਗੁਰੂ ਅਮਰ ਦਾਸ ਪਬਲਿਕ ਸਕੂਲ ਦੇ ਵਿਦਿਆਰਥਣਾਂ ਰਹੇ ਪਹਿਲੇ ਸਥਾਨ ਤੇ

24 Jan, 2026 04:50 PM

ਕਪੂਰਥਲਾ, (ਇੰਦਰਜੀਤ) ਬੀਤੇ ਦਿਨੀਂ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਿਆ, ਕਪੂਰਥਲਾ ਵੱਲੋਂ ਜ਼ਿਲ੍ਹਾ ਪੱਧਰ ਤੇ ਸਿੱਖ ਇਤਿਹਾਸ ਨੂੰ ਦਰਸਾਉਂਦੇ ਹੋਏ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਕੂਲਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਜ਼ਿਲ੍ਹੇ ਵਿੱਚ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਟਰਾਫੀ, ਸਰਟੀਫਿਕੇਟ ਅਤੇ ਮੈਡਲਾਂ ਦੇ ਨਾਲ-ਨਾਲ ਵਿਦਿਆਰਥੀਆਂ ਨੂੰ 1100 ਰੁਪਏ ਦੀ ਨਕਦ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸਾਕਸ਼ੀ ਚੋਪੜ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਅਧਿਆਪਕ ਸੁਨੀਲ ਚੌਹਾਨ ਦੀ ਖਾਸ ਤੌਰ ਤੇ ਸ਼ਲਾਘਾ ਕੀਤੀ ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।

Posted By: Daily Suraj Bureau

Latest News