ਸਰਕਾਰੀ ਸਕੂਲ ਬਡਬਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਲੌਂਗੋਵਾਲ,(ਜਗਸੀਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ, ਜ਼ਿਲ੍ਹਾ ਬਰਨਾਲਾ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਸ਼੍ਰੀ ਅਰੁਣ ਕੁਮਾਰ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਅਵਨੀਸ਼ ਕੁਮਾਰ ਨੇ ਦੱਸਿਆ ਕਿ ਸਕੂਲ ਮੁੱਖੀ ਪਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੇ ਮਹੱਤਵ , ਲੋਕਤੰਤਰੀ ਕਦਰਾਂ ਕੀਮਤਾਂ, ਅਠਾਰਾਂ ਸਾਲ ਦੀ ਉਮਰ ਵਿੱਚ ਵੋਟ ਦਾ ਅਧਿਕਾਰ , ਸਵੀਪ ਗਤੀਵਿਧੀਆਂ ਸਬੰਧੀ ਜਾਗਰੂਕ ਕੀਤਾ ਗਿਆ। ਸਵੇਰ ਦੀ ਸਭਾ ਦੋਰਾਨ ਵਿਦਿਆਰਥੀਆਂ ਵੋਟਰ ਦਿਵਸ ਪ੍ਰਣ ਕਰਵਾਇਆ ਗਿਆ। ਇਸ ਮੌਕੇ ਰਿਸ਼ੀ ਕੁਮਾਰ, ਅਵਤਾਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਰਿਹਾ।
Posted By: Daily Suraj Bureau