ਹੜਤਾਲ ਖਤਮ, ਸਰਕਾਰੀ ਬੱਸਾਂ ਨੇ ਸੜਕਾਂ ‘ਤੇ ਵਾਪਸੀ ਕੀਤੀ
ਪੰਜਾਬ ‘ਚ ਰੋਡਵੇਜ਼-ਪਨਬੱਸ-ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਪੰਜ ਦਿਨਾਂ ਮਗਰੋਂ ਆਖਰਕਾਰ ਮੰਗਲਵਾਰ ਨੂੰ ਖਤਮ ਹੋ ਗਈ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹਿਰਾਸਤ ਵਿਚ ਲਏ ਗਏ ਸਾਥੀਆਂ ਨੂੰ ਛੱਡਣ ਤੇ ਹੋਰ ਮੰਗਾਂ ’ਤੇ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ।
ਯੂਨੀਅਨ ਆਗੂਆਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਮੁੱਖ ਤੌਰ ‘ਤੇ ਹਿਰਾਸਤ ‘ਚ ਲਏ ਸਾਥੀ ਮੁਲਾਜ਼ਮਾਂ ਦੀ ਰਿਹਾਈ ਅਤੇ ਕਰਮਚਾਰੀਆਂ ਦੀ ਨੌਕਰੀ ਬਹਾਲੀ ਦੀ ਮੰਗ ਲਈ ਸੀ। ਮੈਨੇਜਮੈਂਟ ਇਨ੍ਹਾਂ ਮੰਗਾਂ ਨਾਲ ਸਹਿਮਤ ਹੋ ਗਈ, ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ।
Posted By: Daily Suraj Bureau