ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੌਰਾਨ 50 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫ਼ਤਾਰ
- ਲੁਧਿਆਣਾ
- (Asia/Kolkata)
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐੱਸ. ਜੀ ਵੱਲੋਂ ਨਸ਼ਾ ਵੇਚਣ ਵਾਲੇ ਵਿਅਕਤੀਆਂ ਅਤੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਸ੍ਰੀ ਰੁਪਿੰਦਰ ਸਿੰਘ, ਆਈ.ਪੀ.ਐੱਸ., ਅਡੀਸ਼ਨਲ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀ ਸਮੀਰ ਵਰਮਾ, ਪੀ.ਪੀ.ਐੱਸ., ਏ.ਡੀ.ਸੀ.ਪੀ.-1 ਲੁਧਿਆਣਾ ਅਤੇ ਸ੍ਰੀ ਕਿੱਕਰ ਸਿੰਘ, ਪੀ.ਪੀ.ਐੱਸ., ਏ.ਸੀ.ਪੀ. ਨਾਰਥ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ, ਖਾਲੀ ਪਲਾਟ, ਮਨਮੋਹਨ ਕਲੋਨੀ, ਬਹਾਦਰਕੇ ਰੋਡ ਲੁਧਿਆਣਾ ਤੋਂ *ਸੁਖਜਿੰਦਰ ਲਾਲ ਪੁੱਤਰ ਦਿਆਲ ਸਿੰਘ ਵਾਸੀ ਮਕਾਨ ਨੰਬਰ 109, ਗਲੀ ਨੰਬਰ 02, ਮਨਮੋਹਨ ਕਲੋਨੀ, ਬਹਾਦਰਕੇ ਰੋਡ ਲੁਧਿਆਣਾ* (ਉਮਰ ਕਰੀਬ 38 ਸਾਲ) ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ *50 ਗ੍ਰਾਮ* ਹੈਰੋਇਨ ਬਰਾਮਦ ਕੀਤੀ ਗਈ।
ਇਸ ਸੰਬੰਧੀ ਥਾਣਾ ਜੋਧੇਵਾਲ ਲੁਧਿਆਣਾ ਵਿੱਚ ਮੁਕੱਦਮਾ ਨੰਬਰ 24 ਮਿਤੀ 10.02.2026 ਅਧੀਨ ਧਾਰਾ 21-ਬੀ/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ।
Leave a Reply