ਬਰਨਾਲਾ ਵਿੱਚ ਕੇਂਦਰੀ ਕਾਨੂੰਨਾਂ ਖਿਲਾਫ਼ ਮੁਜ਼ਾਹਰਾ
- ਪੰਜਾਬ
- (Asia/Kolkata)
ਬਰਨਾਲਾ,
ਨਵੇਂ ਚਾਰ ਕਿਰਤ ਕੋਡਾਂ, ਬੀਜ ਬਿੱਲ, ਬਿਜਲੀ ਬਿਲ-2025 ਤੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਖ਼ਿਲਾਫ਼ ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਇੱਥੇ ਤਰਕਸ਼ੀਲ ਭਵਨ ਵਿਖੇ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਸ਼ਾਮਲ ਹੋਏ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਜਗਮੇਲ ਸਿੰਘ, ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਮੁਖਤਿਆਰ ਸਿੰਘ ਪੂਹਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਲੋਕ ਮੋਰਚਾ ਪੰਜਾਬ ਦੀ ਆਗੂ ਸ਼ੀਰੀ ਨੇ ਕਿਹਾ ਕਿ ਕੇਂਦਰੀ ਮੋਦੀ ਹਕੂਮਤ ਸਾਮਰਾਜੀ ਦੇਸ਼ਾਂ, ਬਹੁ ਰਾਸ਼ਟਰੀ ਕੰਪਨੀਆਂ ਅਤੇ ਭਾਰਤ ਦੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ਉੱਤੇ ਉਨ੍ਹਾ ਦੇ ਹੀ ਹਿਤਾਂ ਦੀ ਰਾਖੀ ਕਰਨ ਵਾਸਤੇ ਇਹ ਕਾਨੂੰਨ ਲਿਆ ਰਹੀ ਹੈ। ਸਿੱਟੇ ਵਜੋਂ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ 'ਚ ਅੰਨਾ ਵਾਧਾ ਹੋਵੇਗਾ ਜਦਕਿ ਲੋਕਾਂ 'ਤੇ ਆਰਥਿਕ ਬੋਝ ਵਧੇਗਾ। ਉਪਰੰਤ ਸ਼ਹਿਰ 'ਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।
Leave a Reply