Daily Suraj

ਪੰਜਾਬੀ

ਦਿੱਲੀ ਦੇ ਨਰੇਲਾ ਇਲਾਕੇ ‘ਚ 2 ਫੈਕਟਰੀਆਂ ਨੂੰ ਲੱਗੀ ਭਿਆਨਕ ਅੱਗ , ਸਾਰਾ ਸਮਾਨ ਸੜ ਕੇ ਸੁਆਹ

24 Dec, 2019 05:30 AM

ਨਵੀਂ ਦਿੱਲੀ : ਦਿੱਲੀ ਦੇ ਨਰੇਲਾ ਇਲਾਕੇ ਵਿੱਚ ਪੈਂਦੇ ਇੰਡਸਟਰੀਅਲ ਏਰੀਆ ‘ਚ 2 ਫ਼ੈਕਟਰੀਆਂ ਨੂੰ ਭਿਆਨਕ ਅੱਗ ਲੱਗ ਗਈ ਹੈ। ਓਥੇ ਇੱਕ ਬੂਟਾਂ ਦੀ ਫੈਕਟਰੀ ਅਤੇ ਇੱਕ ਹੋਰ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਜਿਸ ਕਰਕੇ ਫੈਕਟਰੀਆਂ ‘ਚ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਇੱਥੇ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ, ਜਿਸ ਤੋਂ ਬਾਅਦ ਨਾਲ ਹੀ ਦੂਜੀ ਫੈਕਟਰੀ ਵਿੱਚ ਵੀ ਅੱਗ ਲੱਗ ਗਈ ਹੈ। ਇਸ ਘਟਨਾ ਵਿੱਚ ਅੱਗ ਦੀਆਂ ਲਪਟਾਂ ਦੂਰੋਂ ਹੀ ਦੇਖੀਆਂ ਜਾ ਰਹੀਆਂ ਹਨ ਅਤੇ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ ਹਨ ਅਤੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲੀ।

Posted By: Daily Suraj Bureau

Latest News