ਫਿਲੌਰ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਨੇੜੇ ਸ਼ਰਾਬ, ਮੀਟ ਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਲੈ ਕੇ ਸੰਗਤਾਂ ’ਚ ਭਾਰੀ ਰੋਸ ਦਿਤਾ ਮੰਗ ਪੱਤਰ
- ਪੰਜਾਬ
- (Asia/Kolkata)
ਲਸਾੜਾ/ਫਿਲੋਰ,,ਬੱਗਾ ਸੇਲਕੀਆਣਾ,, ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਬਾਉਲੀ ਸਾਹਿਬ ਦੇ ਆਲੇ-ਦੁਆਲੇ ਸ਼ਰਾਬ ਦੇ ਠੇਕੇ, ਮੀਟ-ਮੱਛੀ ਅਤੇ ਬੀੜੀ-ਸਿਗਰਟ ਦੀਆਂ ਦੁਕਾਨਾਂ ਚੱਲਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਖਾਲਿਸਤਾਨੀ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਐਸਡੀਐਮ ਫਿਲੌਰ ਦੇ ਨਾਮ ਮੰਗ ਪੱਤਰ ਨਾਇਬ ਤਹਿਸੀਲਦਾਰ ਕੁਲਦੀਪ ਸਿੰਘ ਰਾਹੀਂ ਸੌਂਪਿਆ ਗਿਆ ਸੁਰਜੀਤ ਸਿੰਘ ਖਾਲਿਸਤਾਨੀ ਨੇ ਕਿਹਾ ਕਿ ਗੁਰਦੁਆਰਾ ਬਾਉਲੀ ਸਾਹਿਬ ਇੱਕ ਇਤਿਹਾਸਿਕ ਧਾਰਮਿਕ ਅਸਥਾਨ ਹੈ, ਜਿੱਥੇ ਦੂਰ-ਦੁਰਾਡੇ ਇਲਾਕਿਆਂ ਤੋਂ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ ਤੇ ਧਾਰਮਿਕ ਸਥਾਨ ਦੇ ਆਲੇ-ਦੁਆਲੇ ਸ਼ਰਾਬ, ਮੀਟ-ਮੱਛੀ ਅਤੇ ਤੰਬਾਕੂ ਨਾਲ ਸਬੰਧਤ ਦੁਕਾਨਾਂ ਸ਼ੋਭਾ ਨਹੀਂ ਦਿੰਦੀਆ ਤੇ ਇਸ ਧਾਰਮਿਕ ਅਸਥਾਨ ਤੇ ਆਉਣ ਵਾਲੀ ਸੰਗਤ ਵਲੋ ਰੋਸ ਜਾਹਿਰ ਕੀਤਾ ਜਾ,ਰਿਹਾ ਹੈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਦੀ ਪੂਰੀ ਜਾਣਕਾਰੀ ਦਿਤੀ ਜਾਵੇ ਕਿਸੇ ਪੱਧਰ ’ਤੇ ਨਿਯਮਾਂ ਜਾਂ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਤਹਿਸੀਲ ਜਥੇਦਾਰ ਤਰਨਾ ਦਲ ਫਿਲੌਰ ਕਰਨੈਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਥਾਂ ’ਤੇ ਸਰਕਾਰੀ ਨਿਯਮਾਂ ਜਾਂ ਲਾਇਸੈਂਸ ਦੀਆਂ ਸ਼ਰਤਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਸਬੰਧਤ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਛੇ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਮੰਗ ਕੀਤੀ ਕਿ ਇਸ ਸਮੇਂ ਦੌਰਾਨ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਮਾਮਲੇ ਦਾ ਹੱਲ ਨਾ ਕੀਤਾ ਗਿਆ ਤਾਂ ਸਿੱਖ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਅਤੇ ਰੋਸ ਪ੍ਰਦਰਸ਼ਨ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ ਇਸ ਮੌਕੇ ਜਥੇਦਾਰ ਤਰਲੋਚਨ ਸਿੰਘ ਹਰੀਆਂ ਵੇਲਾਂ ਵਾਲੇ, ਬਲਵੀਰ ਸਿੰਘ ਕੰਦੋਲਾ ਖੁਰਦ, ਪ੍ਰਦੀਪ ਸਿੰਘ ਸੇਖੂਪੁਰ, ਪਰਮਿੰਦਰ ਸਿੰਘ ਮਠੱਡਾ ਖੁਰਦ,ਯਤਨ ਸਿੰਘ ਬੁੱਢਾ ਦਲ, ਕਮਲਜੀਤ ਸਿੰਘ ਮਠੱਡਾ ਖੁਰਦ,ਹੈਪੀ ਕੰਦੋਲਾ ਖੁਰਦ, ਜਥੇਦਾਰ ਗੁਰਮੇਲ ਸਿੰਘ,ਜਥੇਦਾਰ ਕੁਲਵਿੰਦਰ ਸਿੰਘ,ਕਸ਼ਮੀਰ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਬੰਟੀ ਸਚਦੇਵਾ ਫਿਲੌਰ ਆਦਿ ਹਾਜ਼ਰ ਸਨ
Leave a Reply