Daily Suraj

ਪੰਜਾਬੀ

ਪੰਜਾਬ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ, ਸੁਰੱਖਿਆ ਹਾਈ ਅਲਰਟ

14 Jan, 2026 01:47 PM

ਅੱਜ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ : ਮੌਕੇ ਤੇ ਬੰਬ ਸਕੁਐਡ ਮੌਜੂਦ ਪੰਜਾਬ ਵਿੱਚ ਆਏ ਦਿਨ ਅਦਾਲਤਾਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅੱਜ ਸਵੇਰੇ ਹੀ ਪਹਿਲਾਂ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਵਿੱਚ ਕਿਹਾ ਗਿਆ ਸੀ ਕਿ ਦੋਵੇਂ ਅਦਾਲਤਾਂ ਨੂੰ ਅੱਜ ਉਡਾ ਦਿੱਤਾ ਜਾਵੇਗਾ। ਧਮਕੀ ਤੋਂ ਬਾਅਦ, ਫਤਿਹਗੜ੍ਹ ਸਾਹਿਬ ਦੀ ਅਦਾਲਤ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਮੋਗਾ ਦੇ ਦੋ ਸਕੂਲਾਂ, ਡੀਐਨ ਮਾਡਲ ਸਕੂਲ ਅਤੇ ਕੋਟ ਈਸੇ ਖਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੋਵਾਂ ਖੇਤਰਾਂ ਨੂੰ ਸੀਲ ਕਰ ਦਿੱਤਾ ਅਤੇ ਬਾਅਦ ਵਿੱਚ ਬੰਬ ਸਕੁਐਡ ਨੂੰ ਜਾਂਚ ਲਈ ਬੁਲਾਇਆ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM