Daily Suraj

ਪੰਜਾਬੀ

ਪੰਜਾਬ ਵਿੱਚ ਮੌਸਮ ਖੁਸ਼ਕ, ਤਾਪਮਾਨ ਵਿੱਚ ਵਾਧਾ ਸ਼ੁਰੂ

24 Feb, 2026 06:30 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਹੁਣ ਖੁਸ਼ਕ ਹੋ ਗਿਆ ਹੈ। ਸਵੇਰ ਅਤੇ ਸ਼ਾਮ ਥੋੜੀ ਜਿਹੀ ਠੰਢ ਮਹਿਸੂਸ ਹੁੰਦੀ ਹੈ ਜਦ ਕਿ ਦੁਪਹਿਰ ਨੂੰ ਸੂਰਜ ਦੇ ਚਮਕਣ ਕਾਰਨ ਦਿਨ ਦਾ ਤਾਪਮਾਨ ਵਧਣ ਲੱਗਿਆ ਹੈ। ਫਰਵਰੀ ਮਹੀਨੇ ‘ਚ ਇਹ ਹਾਲਾਤ ਹਨ ਕਿ ਦੁਪਹਿਰ ਗਰਮੀਆਂ ਵਾਂਗ ਮਹਿਸੂਸ ਹੋ ਰਹੀ ਹੈ। ਹਾਲਾਂਕਿ, ਕੁਝ ਖੇਤਰਾਂ ਵਿੱਚ ਸਵੇਰ ਵੇਲੇ ਧੁੰਦ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਵਧਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, 28 ਫਰਵਰੀ ਤੱਕ ਮੌਸਮ ਸਾਫ਼ ਰਹੇਗਾ। ਹਾਲਾਂਕਿ, ਕੁਝ ਖੇਤਰਾਂ ਵਿੱਚ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਅਗਲੇ ਪੰਜ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਅਗਲੇ ਸੱਤ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਵਧ ਸਕਦਾ ਹੈ।

Latest News