ਚਾਲ੍ਹੀ ਮੁਕਤਿਆਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਖ਼ੂਨਦਾਨ ਕੈਂਪ ਲਾਇਆ
- ਲੁਧਿਆਣਾ
- (Asia/Kolkata)
ਸ਼ਹੀਦਾਂ ਦੀ ਯਾਦ ਵਿੱਚ ਖੂਨਦਾਨ ਕਰਨਾ ਪਰਮਾਤਮਾ ਦੀ ਸੱਚੀ ਸੇਵਾ-ਬਾਬਾ ਕੁਲਵੰਤ ਸਿੰਘ ਜੀ ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਮਾਘੀ ਦੇ ਸਾਲਾਨਾ ਜੋੜ- ਮੇਲੇ ਤੇ ਧੰਨ ਧੰਨ ਗੁਰੂ ਗੋਬਿੰਦ ਸਿੰਘ ਮਾਹਾਰਾਜ ਜੀ ਦੀ ਚਰਨ- ਛੋਹ ਪ੍ਰਾਪਤ ਧਰਤੀ ਤੇ ਸ਼ੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਚਾਲ੍ਹੀ ਮੁਕਤਿਆਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 862ਵਾਂ ਮਹਾਨ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਗੁਰਦੁਆਰਾ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਜੱਥੇਦਾਰ ਬਾਬਾ ਕੁਲਵੰਤ ਸਿੰਘ ਜੀ ਨੇ ਕਿਹਾ ਕਿ ਖਿਦਰਾਣੇ ਦੀ ਢਾਬ ਤੇ ਜੰਗ ਦੌਰਾਨ 40 ਮੁਕਤਿਆਂ ਨੇ ਧਰਮ ਦੀ ਰੱਖਿਆ ਲਈ ਆਪਣਾ ਖੂਨ ਡੋਲ੍ਹ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਚਾਲੀ ਮੁਕਤਿਆਂ ਦਾ ਬੇਦਾਵਾ ਭਾਈ ਮਹਾਂ ਸਿੰਘ ਤੋਂ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਪ੍ਰਾਪਤ ਕਰਕੇ ਪਾੜਿਆ ਅਤੇ ਜੂਨਾਂ ਤੋਂ ਮੁਕਤ ਕੀਤਾ। ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਚਾਲੀ ਮੁਕਤਿਆਂ ਦੇ ਸਾਲਾਨਾ ਸ਼ਹੀਦੀ ਜੋੜ-ਮੇਲੇ ਤੇ ਖੂਨਦਾਨ ਕਰਨ ਤੇ ਸ਼ਹੀਦਾਂ ਨੂੰ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਸ਼ਾਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਮਰੀਜ਼ਾਂ ਲਈ ਖੂਨ-ਦਾਨ ਕਰਨਾ ਪਰਮਾਤਮਾ ਦੀ ਸੱਚੀ ਸੇਵਾ ਹੈ । ਇਸ ਮੌਕੇ ਤੇ ਜੱਥੇਦਾਰ ਬਾਬਾ ਕੁਲਵੰਤ ਸਿੰਘ ਨੇ ਸ਼ਹੀਦਾਂ ਦੀ ਯਾਦ ਵਿੱਚ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:)ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਜੱਥੇਦਾਰ ਬਾਬਾ ਕੁਲਵੰਤ ਸਿੰਘ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਦੱਸਿਆ ਖ਼ੂਨਦਾਨ ਕੈਂਪ ਦੌਰਾਨ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ ।
Leave a Reply