ਚੋਣ ਕਮਿਸ਼ਨ ਸੁਪਰੀਮ ਕੋਰਟ ਦੇ ਸੁਝਾਅ 'ਤੇ ਚੱਲਣ ਲਈ ਤਿਆਰ: ਕੇ.ਸੀ. ਵੇਣੂਗੋਪਾਲ

ਚੋਣ ਕਮਿਸ਼ਨ ਸੁਪਰੀਮ ਕੋਰਟ ਦੇ ਸੁਝਾਅ 'ਤੇ ਚੱਲਣ ਲਈ ਤਿਆਰ: ਕੇ.ਸੀ. ਵੇਣੂਗੋਪਾਲ

ਨਵੀਂ ਦਿੱਲੀ :ਸੁਪਰੀਮ ਕੋਰਟ ਨੇ ਭਾਰਤੀ ਚੋਣ ਕਮਿਸ਼ਨ ਨੂੰ ਬਿਹਾਰ ਵਿਚ ਚੋਣ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਕਰਨ ਦੀ ਆਪਣੀ ਪ੍ਰਕਿਰਿਆ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਨੂੰ ਲੈ ਕੇ ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ ਕਹਿੰਦੇ ਹਨ, "...ਇਹ ਲੋਕਤੰਤਰ ਲਈ ਰਾਹਤ ਦੀ ਗੱਲ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 28 ਜੁਲਾਈ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਇਸ ਰਾਹੀਂ ਆਪਣੇ ਵਿਚਾਰ ਦਿੱਤੇ ਹਨ ਕਿ ਆਧਾਰ, ਵੋਟਰ ਆਈਡੀ ਅਤੇ ਰਾਸ਼ਨ ਕਾਰਡ ਨੂੰ ਤਸਦੀਕ ਪ੍ਰਕਿਰਿਆ ਦਾ ਹਿੱਸਾ ਬਣਾਇਆ ਜਾਵੇ। ਮੈਨੂੰ ਲੱਗਦਾ ਹੈ ਕਿ ਚੋਣ ਕਮਿਸ਼ਨ ਸੁਪਰੀਮ ਕੋਰਟ ਦੇ ਇਸ ਸੁਝਾਅ ਨਾਲ ਚੱਲੇਗਾ। ਆਓ ਇਸਦੀ ਉਡੀਕ ਕਰੀਏ।"

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿ ਨਿਆਂ ਦੇ ਹਿੱਤ ਵਿਚ, ਚੋਣ ਕਮਿਸ਼ਨ ਬਿਹਾਰ ਵਿਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ ਦੌਰਾਨ ਆਧਾਰ, ਰਾਸ਼ਨ ਕਾਰਡ ਅਤੇ ਵੋਟਰ ਆਈਡੀ ਕਾਰਡ ਆਦਿ ਵਰਗੇ ਦਸਤਾਵੇਜ਼ਾਂ ਨੂੰ ਵੀ ਸ਼ਾਮਲ ਕਰਨ 'ਤੇ ਵਿਚਾਰ ਕਰੇ।

#SupremeCourt #ElectionCommission #KCVenugopal #IndianElections #ElectoralReform #AadhaarLinking #VoterID #RationCard #TransparentElections #DemocraticProcess