Daily Suraj

ਪੰਜਾਬੀ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਸ਼ੁਰੂ

19 Jan, 2026 05:27 PM

24 ਜਨਵਰੀ ਨੂੰ ਹੋਵਗੀ ਫੁੱਲ ਡਰੈਸ ਰਿਹਰਸਲਡਿਪਟੀ ਕਮਿਸ਼ਨਰ ਲਹਿਰਾਉਣਗੇ ਕੌਮੀ ਝੰਡਾਫਗਵਾੜਾ (ਅਸ਼ੋਕ ਸ਼ਰਮਾ) ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀ ਪਹਿਲੀ ਰਿਹਰਸਲ ਅੱਜ ਸਹਾਇਕ ਕਮਿਸ਼ਨਰ ਵਿਸ਼ਾਲ ਵਾਟਸ ਦੀ ਨਿਗਰਾਨੀ ਹੇਠ ਮੁਕੰਮਲ ਹੋਈ। ਉਨ੍ਹਾਂ ਵਲੋਂ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵਲੋਂ ਦਿੱਤੀਆਂ ਪੇਸ਼ਕਾਰੀਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਅਗਲੀ ਰਿਹਰਸਲ 21 ਜਨਵਰੀ ਨੂੰ ਹੋਵੇਗੀ ਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ। ਇਸ ਮੌਕੇ ਪੰਜਾਬ ਪੁਲਿਸ, ਅਰਧ-ਸੈਨਿਕ ਬਲਾ ਅਤੇ ਐਨ.ਸੀ.ਸੀ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸਾਉਂਦਾ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਦਾ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Posted By: Daily Suraj Bureau

Latest News