ਯਮੁਨਾ ਦਰਿਆ ਵਿੱਚ ਕਿਸ਼ਤੀ ਪਲਟਣ ਦੀ ਘਟਨਾ, ਕੁਲਤਾਰ ਸਿੰਘ ਸੰਧਵਾਂ ਨੇ ਜਤਾਈ ਸੰਵੇਦਨਾ
- ਪੰਜਾਬ
- (Asia/Kolkata)
ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਨੇ ਵਰਿੰਦਾਵਨ ਵਿੱਚ ਯਮੁਨਾ ਦਰਿਆ ਵਿੱਚ ਕਿਸ਼ਤੀ ਪਲਟਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਦਿਲੀ ਸਹਾਨੁਭੂਤੀ ਜਤਾਈ ਅਤੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ। ਸਪੀਕਰ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਹ ਬਹੁਤ ਮਰਮਾਹਟ ਮਹਿਸੂਸ ਕਰ ਰਹੇ ਹਨ। ਸ. ਸੰਧਵਾਂ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਜਲਦ ਤੰਦਰੁਸਤੀ ਲਈ ਰੱਬ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਭੂ ਪੀੜਤ ਪਰਿਵਾਰਾਂ ਨੂੰ ਇਸ ਦੁੱਖਦਾਈ ਘੜੀ ਨੂੰ ਸਹਿਣ ਲਈ ਹੌਸਲਾ ਅਤੇ ਤਾਕਤ ਬਖ਼ਸ਼ੇ।
Leave a Reply