Daily Suraj

ਪੰਜਾਬੀ

ਆਮਦਨ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ’ਤੇ ਹਮਲਾ, ਮਾਮਲਾ ਦਰਜ

30 May, 2025 10:59 PM

ਲਖਨਊ : ਪੁਲੀਸ ਨੇ ਸ਼ੁੱਕਰਵਾਰ ਨੂੰ ਆਮਦਨ ਕਰ ਵਿਭਾਗ ਦੇ ਸੰਯੁਕਤ ਕਮਿਸ਼ਨਰ ਯੋਗੇਂਦਰ ਮਿਸ਼ਰਾ ਵਿਰੁੱਧ ਦਫ਼ਤਰ ਵਿੱਚ ਬਹਿਸ ਦੌਰਾਨ ਆਪਣੇ ਸਾਥੀ ’ਤੇ ਹਮਲਾ ਕਰਨ ਅਤੇ ਜ਼ਖਮੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਇਹ ਘਟਨਾ ਵੀਰਵਾਰ ਦੁਪਹਿਰ 3 ਵਜੇ ਦੇ ਕਰੀਬ ਹਜ਼ਰਤਗੰਜ ਖੇਤਰ ਵਿੱਚ ਸਥਿਤ ਆਮਦਨ ਕਰ ਦਫ਼ਤਰ ਵਿੱਚ ਵਾਪਰੀ ਹੈ। ਘਟਨਾ ਤੋਂ ਬਾਅਦ ਵਿਭਾਗ ਦੇ ਡਿਪਟੀ ਕਮਿਸ਼ਨਰ ਗੌਰਵ ਗਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਉਧਰ ਗਰਗ ਦੀ ਸ਼ਿਕਾਇਤ ਦੇ ਆਧਾਰ ’ਤੇ ਮਿਸ਼ਰਾ ਵਿਰੁੱਧ ਲਖਨਊ ਦੇ ਹਜ਼ਰਤਗੰਜ ਪੁਲਿਸ ਸਟੇਸ਼ਨ ਵਿੱਚ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਕੇਂਦਰੀ) ਲਖਨਊ ਆਸ਼ੀਸ਼ ਸ਼੍ਰੀਵਾਸਤਵ ਨੇ ਪੀਟੀਆਈ ਨੂੰ ਦੱਸਿਆ, “ਇਸ ਮਾਮਲੇ ਵਿੱਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।”

#IncomeTaxDepartment #AttackOnOfficer #DeputyCommissioner #LawAndOrder #PunjabNews #PoliceAction


Posted By: Daily Suraj Bureau

Latest News