ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ CBI ਕੋਰਟ ‘ਚ ਕੀਤਾ ਗਿਆ ਪੇਸ਼ – ਸੀਬੀਆਈ ਨੂੰ ਮੁੜ ਮਿਲਿਆ ਹਰਚਰਨ ਸਿੰਘ ਭੁੱਲਰ ਦਾ ਰਿਮਾਂਡ
ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਪੰਜ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਦਾ 5 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ। 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ CBI ਅਦਾਲਤ ਨੇ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਵੀ CBI ਨੇ ਸਾਬਕਾ DIG ਨੂੰ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ।
ਦੱਸ ਦਈਏ ਕਿ ਹਰਚਰਨ ਸਿੰਘ ਭੁੱਲਰ ਨੂੰ ਵਿਚੋਲੇ ਕ੍ਰਿਸ਼ਨੂ ਸਮੇਤ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੈ।
Posted By: Daily Suraj Bureau