ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੇ ਪ੍ਰਬੰਧਾਂ ਖ਼ਿਲਾਫ਼ ਰੋਸ ਪ੍ਰਦਰਸ਼ਨ
- ਸੰਗਰੂਰ
- (Asia/Kolkata)
(ਜਗਸੀਰ ਸਿੰਘ ) - ਜਿਲ੍ਹਾ ਕਾਂਗਰਸ ਸੰਗਰੂਰ ਕਮੇਟੀ ਦੇ ਪ੍ਰਧਾਨ ਜਗਦੇਵ ਗਾਗਾ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਵਿੱਚ ਫੈਲੀ ਅਵਿਵਸਥਾ ਅਤੇ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਵੀ ਫੂਕੇ। ਉਹ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਭਰ ਤੋਂ 22 ਲੱਖ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਦਿੱਤੀ ਸੀ, ਪਰ ਬਾਅਦ ਵਿੱਚ ਇਹ ਸਾਹਮਣੇ ਆਇਆ ਕਿ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਹ ਦੂਜੀ ਵਾਰ ਹੋਇਆ ਹੈ, ਜਦੋਂ ਨੀਟ ਦਾ ਪੇਪਰ ਲੀਕ ਹੋਇਆ ਹੈ, ਲੇਕਿਨ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨਾਂ ਨੇ ਮੰਗ ਕੀਤੀ ਕਿ ਵਾਰ-ਵਾਰ ਨੀਟ ਪ੍ਰੀਖਿਆਵਾਂ ਕਰਵਾਉਣ ਵਿੱਚ ਨਾਕਾਮ ਰਹੀ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਭੰਗ ਕੀਤਾ ਜਾਵੇ ਅਤੇ ਨੀਟ ਪ੍ਰੀਖਿਆਵਾਂ ਦੇ ਆਯੋਜਨ ਲਈ ਇੱਕ ਪੂਰੀ ਤਰ੍ਹਾਂ ਭਰੋਸੇਯੋਗ ਅਤੇ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਵੇ, ਕਿਉਂਕਿ ਇਹ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਨੇ ਸੀਬੀਐਸਈ ਦੀ ਆਨਲਾਈਨ ਸਕਰੀਨ ਮਾਰਕਿੰਗ (ਓਐਸਐਮ) ਪ੍ਰਣਾਲੀ ਵਿੱਚ ਪਾਈਆਂ ਗਈਆਂ ਗੰਭੀਰ ਖਾਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ, ਕਿਉਂਕਿ ਜਿਸ ਕੰਪਨੀ ਕੋਐਮਪਟ ਐਡੂਟੈਕ ਨੂੰ ਇਸਦਾ ਠੇਕਾ ਦਿੱਤਾ ਗਿਆ ਹੈ, ਉਸ ਕੋਲ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਲੋੜੀਂਦਾ ਤਜਰਬਾ ਅਤੇ ਮਾਹਰਤਾ ਨਹੀਂ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਜਦੋਂ ਇਹ ਆਪਣੇ ਹਰ ਫਰਜ਼ ਵਿੱਚ ਅਸਫਲ ਰਹੇ ਹਨ, ਤਾਂ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਨੂੰ ਬਚਾਉਣ ਅਤੇ ਸੁਰੱਖਿਆ ਦੇਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ।ਇਸ ਮੌਕੇ ਬਿੰਦਰ ਬਾਂਸਲ ਉਪ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ ਸੰਗਰੂਰ,ਵਿਨੋਦ ਕੁਮਾਰ ਬੋਦੀ,ਪਰਮਿੰਦਰ ਸ਼ਰਮਾਂ, ਨਵਿੰਨ ਬੱਗਾ,ਹੈਨਰੀ ਸਿੱਧੂ,ਦੁਰਲੱਭ ਸਿੱਧੂ,ਅੰਮ੍ਰਿਤਪਾਲ ਸਿੰਘ ਸ਼ੇਰੋਂ,ਹਰਪਾਲ ਸਿੰਘ ਸੋਨੂੰ ਸੰਗਰੂਰ ਮੁੱਖ ਬੁਲਾਰਾ,ਬਲਜੋਤ ਬੱਬੂ,, ਪ੍ਰਿਤਪਾਲ ਸਿੰਘ ਲੱਡਾ,ਗੁਰਧਿਆਨ ਦਾਸ,ਹਰਜਿੰਦਰ ਸਨੀ,ਲਾਲ ਸਿੰਘ ਸਰਪੰਚ,ਜਸਵੀਰ ਕੌਰ ਮੁੱਖ ਬੁਲਾਰਾ,ਐਡਵੋਕੇਟ ਤਰਲੋਕ ਭੰਗੂ,ਰੌਕੀ ਬਾਂਸਲ ਬਲਾਕ ਪ੍ਰਧਾਨ ਸੰਗਰੂਰ,ਗੁਰਦੀਪ ਘਰਾਚੋਂ,ਬਲਾਕ ਪ੍ਰਧਾਨ,ਮਨਪ੍ਰੀਤ ਮਨੀ ਬਲਾਕ ਸੁਨਾਮ,ਰਣਜੀਤ ਕੌਰ ਬਦੇਸ਼ਾ ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ,ਚਰਨਜੀਤ ਕੌਰ ਬਲਾਕ ਪ੍ਰਧਾਨ ਸੰਗਰੂਰ,ਜਸਵਿੰਦਰ ਸੈਣੀ,ਅਭਿਸ਼ੇਕ ਰਾਵਤ,ਦਲਜੀਤ ਮਾਨ ਸੰਗਰੂਰ,ਦਵਿੰਦਰ ਢੰਡੋਲੀ,ਸ਼ਕਤੀਜੀਤ ਜਿਲ੍ਹਾ ਪ੍ਰਧਾਨ ਐਸ. ਸੀ. ਸੈੱਲ ਸੰਗਰੂਰ,ਰਣਬੀਰ ਸਿੰਘ ਬਲਾਕ ਪ੍ਰਧਾਨ ਐਸ.ਸੀ. ਸੈੱਲ ਸੰਗਰੂਰ ਤੇ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।
Leave a Reply