Daily Suraj

ਪੰਜਾਬੀ

ਮੈਂਬਰ ਸ਼੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ

20 Apr, 2021 05:30 AM

ਮਹਿਲ ਕਲਾਂ (ਬਰਨਾਲਾ) , 20 ਅਪ੍ਰੈਲ - ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਅਤੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ (79) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਸੰਤ ਦਲਬਾਰ ਸਿੰਘ ਛੀਨੀਵਾਲ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਕੀਤਾ ਜਾਵੇਗਾ।

Latest News