ਚੰਡੀਗੜ੍ਹ ਦੌਰੇ ’ਤੇ ਅਮਿਤ ਸ਼ਾਹ, ਸ਼ਹਿਰ ’ਚ ਟ੍ਰੈਫਿਕ ਐਡਵਾਈਜ਼ਰੀ ਲਾਗੂ
- ਪੰਜਾਬ
- (Asia/Kolkata)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅੱਜ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੋ ਦਿਨਾਂ ਦੇ ਦੌਰੇ ‘ਤੇ ਚੰਡੀਗੜ੍ਹ ਆ ਰਹੇ ਹਨ। ਜਿਸ ਨੂੰ ਲੈ ਕੇ ਟ੍ਰੈਫਿਕ ਪੁਲਿਸ ਚੰਡੀਗੜ੍ਹ ਵੱਲੋਂ ਇਨ੍ਹਾਂ ਦੋ ਦਿਨਾਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਚੰਡੀਗੜ੍ਹ ਨੂੰ ਇਨ੍ਹਾਂ ਦੋ ਦਿਨਾਂ ਲਈ ‘ਨੋ ਫਲਾਇੰਗ ਜ਼ੋਨ’ ਵੀ ਐਲਾਨਿਆ ਗਿਆ ਹੈ।
ਟ੍ਰੈਫਿਕ ਪੁਲਿਸ ਨੇ 19 ਅਤੇ 20 ਦਸੰਬਰ ਨੂੰ ਸ਼ਹਿਰ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਕਾਰਨ ਕੁਝ ਪ੍ਰਮੁੱਖ ਸੜਕਾਂ ‘ਤੇ ਟ੍ਰੈਫਿਕ ਪ੍ਰਭਾਵਿਤ ਰਹੇਗਾ ਅਤੇ ਆਵਾਜਾਈ ਵਿੱਚ ਬਦਲਾਅ ਕੀਤਾ ਗਿਆ ਹੈ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਵਿਸ਼ੇਸ਼ ਪ੍ਰਬੰਧਾਂ ਕਾਰਨ ਹੋਣ ਵਾਲੀ ਅਸੁਵਿਧਾ ਲਈ ਖੇਦ ਪ੍ਰਗਟ ਕਰਦਿਆਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।
Leave a Reply