Daily Suraj

ਪੰਜਾਬੀ

ਇਜ਼ਰਾਇਲ ਵਿੱਚ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਸਾਵਧਾਨ ਰਹਿਣ ਦੀ ਅਪੀਲ

28 Feb, 2026 03:24 PM

ਇਜ਼ਰਾਈਲ ਅਤੇ ਅਮਰੀਕਾ ਨੇ ਈਰਾਨ ‘ਤੇ ਹਮਲਾ ਕਰ ਦਿੱਤਾ। ਤੇਹਰਾਨ ਵਿੱਚ ਇੱਕੋ ਸਮੇਂ 30 ਥਾਵਾਂ ‘ਤੇ ਬੈਲਿਸਟਿਕ ਮਿਜ਼ਾਈਲਾਂ ਨੇ ਭਾਰੀ ਤਬਾਹੀ ਮਚਾਈ। ਹਾਲਾਤ ਨੂੰ ਦੇਖਦੇ ਹੋਏ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਾਮੇਨੇਈ ਨੂੰ ਸੁਰੱਖਿਅਤ ਟਿਕਾਣੇ ‘ਤੇ ਭੇਜ ਦਿੱਤਾ ਗਿਆ। ਹਮਲੇ ਤੋਂ ਬਾਅਦ ਈਰਾਨ ਵੀ ਪਲਟਵਾਰ ਕਰ ਕਰ ਸਕਦਾ ਹੈ। ਯਾਨੀ ਈਰਾਨ ਵੱਲੋਂ ਇਜ਼ਰਾਈਲ ‘ਤੇ ਜਵਾਬੀ ਹਮਲਾ ਕੀਤਾ ਜਾ ਸਕਦਾ ਹੈ। ਇਸੇ ਖ਼ਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਰਤ ਨੇ ਇਜ਼ਰਾਈਲ ਵਿੱਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਕਿਹਾ, “ਖੇਤਰ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਨੂੰ ਦੇਖਦੇ ਹੋਏ, ਇਜ਼ਰਾਈਲ ਵਿੱਚ ਰਹਿ ਰਹੇ ਸਾਰੇ ਭਾਰਤੀ ਨਾਗਰਿਕਾਂ ਨੂੰ ਬਹੁਤ ਜ਼ਿਆਦਾ ਸਾਵਧਾਨੀ ਵਰਤਣ ਅਤੇ ਹਰ ਸਮੇਂ ਚੌਕਸ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਭਾਰਤੀ ਨਾਗਰਿਕਾਂ ਨੂੰ ਇਜ਼ਰਾਈਲੀ ਅਧਿਕਾਰੀਆਂ ਅਤੇ ਹੋਮ ਫਰੰਟ ਕਮਾਂਡ ਦੁਆਰਾ ਜਾਰੀ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।” ਇਸ ਨਾਲ ਹੀ ਐਡਵਾਈਜ਼ਰੀ ਵਿੱਚ ਸੁਰੱਖਿਅਤ ਖੇਤਰ ਦੇ ਨੇੜੇ ਰਹਿਣ ‘ਤੇ ਵੀ ਜ਼ੋਰ ਦਿੱਤਾ ਗਿਆ। ਇਸ ਵਿੱਚ ਕਿਹਾ ਗਿਆ ਕਿ ਸਾਰੇ ਭਾਰਤੀ ਨਾਗਰਿਕ ਤੈਅਸ਼ੁਦਾ ਸ਼ੈਲਟਰਾਂ ਦੇ ਨੇੜੇ ਰਹਿਣ ਅਤੇ ਆਪਣੀ ਰਿਹਾਇਸ਼ ਜਾਂ ਕੰਮ ਵਾਲੀ ਥਾਂ ਦੇ ਸਭ ਤੋਂ ਨਜ਼ਦੀਕੀ ਸੁਰੱਖਿਅਤ ਸਥਾਨਾਂ ਬਾਰੇ ਪੂਰੀ ਜਾਣਕਾਰੀ ਰੱਖਣ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM