ਬਲਾਕ ਪੱਧਰੀ ਲੇਖ ਲਿਖਣ ਮੁਕਾਬਲਿਆਂ ਦਾ ਆਯੋਜਨ
ਲੌਂਗੋਵਾਲ, ( ਜਗਸੀਰ ਸਿੰਘ) - ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਅੰਦਰ ਏਡਜ ਵਰਗੀ ਨਾ ਮੁਰਾਦ ਬਿਮਾਰੀ ਪ੍ਰਤੀ ਚੇਤਨਾ ਪੈਦਾ ਕਰਨ ਅਤੇ ਵਿਦਿਆਰਥੀਆਂ ਅੰਦਰ ਲਿਖਣ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਬਲਾਕ ਪੱਧਰੀ ਲੇਖ ਲਿਖਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ।ਬਲਾਕ ਸੁਨਾਮ 2 ਦੇ ਨੋਡਲ ਅਫਸਰ ਸ੍ਰੀਮਤੀ ਮਨਜੋਤ ਕੌਰ ਦੀ ਦਿਸ਼ਾ ਨਿਰਦੇਸ਼ਾਂ ਹੇਠ ,ਬਲਾਕ ਦੇ ਸੀਨੀਅਰ ਸੈਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਇਹ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਿਖੇ ਆਯੋਜਿਤ ਕੀਤੇ ਗਏ । ਪ੍ਰੋਗਰਾਮ ਕੋਆਰਡੀਨੇਟਰ ਸਾਇੰਸ ਮਿਸਟ੍ਰੈਸ ਸ੍ਰੀਮਤੀ ਗਗਨਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਬਲਾਕ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਨੌਵੀਂ ਤੋਂ ਬਾਰਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਉਹਨਾਂ ਨੇ ਐਚ ਆਈ ਵੀ ਏਡਜ ਪ੍ਰਤੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਲੇਖ ਰਾਹੀਂ ਕੀਤਾ ।ਇਸ ਲੇਖ ਲਿਖਣ ਮੁਕਾਬਲੇ ਦੇ ਜੱਜਮੈਂਟ ਗੁਰਵਿੰਦਰ ਸਿੰਘ ਅਤੇ ਤਰਸੇਮ ਸਿੰਘ ਨੇ ਕੀਤੀ ।ਉਹਨਾਂ ਦੀ ਜੱਜਮੈਂਟ ਅਨੁਸਾਰ -ਨਵਦੀਪ ਕੌਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਪਹਿਲੇ ਸਥਾਨ ਤੇ ਤਰਸਵੀਰ ਸਿੰਘ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲਾਡਵਣਜਾਰਾ ਦੂਸਰੇ ਸਥਾਨ ਤੇ ਮਹਿਨਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਤੀਸਰੇ ਸਥਾਨ ਤੇ ਰਹੇ।ਇਹਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮਾਂ ਦੀ ਵੰਡ ਕਰਦਿਆਂ ਇੰਚਾਰਜ ਪ੍ਰਿੰਸੀਪਲ ਪਰਮਿੰਦਰ ਕੁਮਾਰ ਲੌਂਗਵਾਲ ਨੇ ਕਿਹਾ ਕਿ ਸਾਨੂੰ ਆਪਣੇ ਆਪ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਪਵੇਗਾ ਤਾਂ ਜੋ ਅਸੀਂ ਕਿਸੇ ਖਾਸ ਮੁਕਾਮ ਉੱਤੇ ਪਹੁੰਚ ਸਕੀਏ ।ਇਸ ਮੌਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Posted By: Daily Suraj Bureau